ਦੁੱਖਦਾਈ ਖ਼ਬਰ : ਚੰਗੇ ਭਵਿੱਖ ਲਈ ਕੈਨੇਡਾ ਗਏ ਨੌਜਵਾਨ ਦੀ ਸ਼ੱਕੀ ਹਾਲਾਤ ‘ਚ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਚੰਗੇ ਭਵਿੱਖ ਲਈ ਵਿਦੇਸ਼ ਗਏ ਅੰਮ੍ਰਿਤਸਰ ਦੇ ਰਹਿਣ ਵਾਲੇ ਨੌਜਵਾਨ ਤਰਨਵੀਰ ਸਿੰਘ ਦੀ ਭੇਦਭਰੇ ਹਾਲਾਤ 'ਚ ਮੌਤ ਹੋ ਗਈ। ਇਸ ਘਟਨਾ ਨਾਲ ਪਰਿਵਾਰਿਕ ਮੈਬਰਾਂ ਦਾ ਰੋ- ਰੋ ਬੁਰਾ ਹਾਲ ਹੈ ਤੇ ਪਰਿਵਾਰਿਕ ਮੈਬਰਾਂ ਵਲੋਂ ਭਾਰਤ ਸਰਕਾਰ ਕੋਲੋਂ ਤਰਨਵੀਰ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਮੰਗ ਕੀਤੀ ਜਾ ਰਹੀ ਹੈ ।ਮ੍ਰਿਤਕ ਨੌਜਵਾਨ ਦੇ ਮਾਪਿਆਂ ਨੇ ਦੱਸਿਆ ਕਿ ਜਦੋ ਅਸੀਂ ਕੈਨੇਡਾ ਉਸ ਨੂੰ ਫੋਨ ਕੀਤਾ ਤਾਂ ਸਾਨੂੰ ਪਤਾ ਲੱਗਾ ਕਿ ਉਹ ਸੁੱਤਾ ਤੇ ਉਸ ਦੇ ਮੂੰਹ 'ਚੋ ਬਲੀਡਿੰਗ ਹੋ ਰਹੀ ਸੀ । ਜਿਸ ਤੋਂ ਬਾਅਦ ਉਸ ਨੂੰ ਇਲਾਜ਼ ਲਈ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਚੁੱਕੀ ਸੀ । ਉਨ੍ਹਾਂ ਨੇ ਦੱਸਿਆ ਕਿ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹਾਂ ।