ਦੁੱਖਦਾਈ ਖ਼ਬਰ : ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੁਢਲਾਡਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਵਿਦੇਸ਼ ਜਾਣ ਦੇ ਸੁਪਨਾ ਦੇਖ ਰਹੇ ਨੌਜਵਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਪਰਿਵਾਰ ਤੇ ਲੱਖਾਂ ਰੁਪਏ ਨਾਲ ਕਰਜ਼ਾ ਹੋਣ ਕਰਕੇ ਨੌਜਵਾਨ ਨੇ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲਈ। ਪਿੰਡ ਕੁਲਾਣੇ ਦਾ ਰਹਿਣ ਵਾਲਾ ਨੌਜਵਾਨ ਜੀਵਨ ਸਿੰਘ ਜੋ ਕਿ BA ਦੀ ਪੜ੍ਹਾਈ ਕਰਨ ਤੋਂ ਬਾਅਦ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰਨ ਲਈ PTI ਦਾ ਕੋਰਸ ਕਰ ਰਿਹਾ ਸੀ ਪਰ ਪਰਿਵਾਰ 'ਤੇ ਕਰਜ਼ੇ ਦਾ ਕਾਫੀ ਭਾਰ ਹੋ ਗਿਆ ਸੀ । ਜਿਸ ਕਾਰਨ ਉਹ ਮਾਨਸਿਕ ਤੋਰ 'ਤੇ ਪ੍ਰੇਸ਼ਾਨ ਰਹਿੰਦਾ ਸੀ ਤੇ ਉਹ ਆਪਣੇ ਦੋਸਤਾਂ ਨੂੰ ਬੋਲਦਾ ਸੀ ਕਿ ਪਰਿਵਾਰ ਦੀ ਗਰੀਬੀ ਕਾਰਨ ਨਾ ਉਸ ਦਾ ਵਿਆਹ ਹੋਣਾ ਤੇ ਨਾ ਹੀ ਉਸ ਨੂੰ ਕੰਮ ਮਿਲਣਾ ਹੈ।ਜਿਸ ਤੋਂ ਬਾਅਦ ਅੱਜ ਸਵੇਰੇ ਉਸ ਨੇ ਜ਼ਹਿਰੀਲੀ ਚੀਜ਼ ਖਾ ਕੇ ਜ਼ਿੰਦਗੀ ਖ਼ਤਮ ਕਰ ਲਈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।