
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਮਰੀਕਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਸੜਕ ਹਾਦਸੇ ਦੌਰਾਨ ਆਪ ਵਿਧਾਇਕ ਦੀ ਭਾਣਜੀ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਗੁਰਜੋਤ ਕੌਰ ਦੇ ਰੂਪ 'ਚ ਹੋਈ ਹੈ, ਜੋ ਜਲੰਧਰ ਦੇ ਪਿੰਡ ਘੁੱਗ ਨਾਲ ਸਬੰਧਤ ਹੈ । ਗੁਰਜੋਤ ਕੌਰ ਦੀ ਅਮਰੀਕਾ ਇੱਕ ਭਿਆਨਕ ਸੜਕ ਹਾਦਸੇ 'ਚ ਮੌਤ ਹੋ ਗਈ। ਇਸ ਘਟਨਾ ਨਾਲ ਇਲਾਕੇ 'ਚ ਸੋਗ ਦੀ ਲਹਿਰ ਹੈ । ਜਾਣਕਾਰੀ ਅਨੁਸਾਰ ਵਿਧਾਇਕ ਜਸਵੀਰ ਸਿੰਘ ਦੀ ਭੈਣ ਰਮਨਦੀਪ ਕੌਰ ਆਪਣੇ ਪਤੀ ਬਲਵੀਰ ਸਿੰਘ ਤੇ 2 ਬੱਚਿਆਂ ਨਾਲ ਅਮਰੀਕਾ ਦੇ ਕੈਲੀਫੋਰਨੀਆ 'ਚ ਰਹਿੰਦੇ ਸਨ। ਬੀਤੀ ਦਿਨੀਂ ਗੁਰਜੋਤ ਕੌਰ ਆਪਣੀ ਕਾਰ 'ਤੇ ਡਰਾਈਵ ਕਰਕੇ ਜਾ ਰਹੀ ਸੀ ਕਿ ਅਚਾਨਕ ਅੱਗੇ ਕਾਰ ਨਾਲ ਉਸ ਦੀ ਟੱਕਰ ਹੋ ਗਈ ।ਜਿਸ ਕਾਰਨ ਉਸ ਦੀ ਮੌਤ ਹੋ ਗਈ ।
ਹੋਰ ਖਬਰਾਂ
Rimpi Sharma
Rimpi Sharma