ਦੁੱਖਦਾਈ ਖ਼ਬਰ : ਸ਼ਾਪਿੰਗ ਮਾਲ ਦੀਆਂ ਪੌੜੀਆਂ ਤੋਂ ਹੇਠਾਂ ਡਿੱਗਣ ਨਾਲ ਭਾਰਤੀ ਵਿਅਕਤੀ ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੰਗਾਪੁਰ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਸ਼ਾਪਿੰਗ ਮਾਲ ਦੇ ਬਾਹਰ ਇੱਕ ਨੌਜਵਾਨ ਨੇ ਭਾਰਤੀ ਵਿਅਕਤੀ ਨੂੰ ਪੌੜੀਆਂ 'ਚੋ ਧੱਕਾ ਦੇ ਦਿੱਤਾ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ 34 ਸਾਲਾ ਥੇਵੇਦਰਨ ਸ਼ਨਮੁਗਮ ਨੂੰ ਪਿਛਲੇ ਮਹੀਨੇ ਆਰਚਰਡ ਰੋਡ 'ਤੇ ਸਥਿਤ ਕੋਨਕੋਰਡ ਸ਼ਾਪਿੰਗ ਮਾਲ ਦੇ ਬਾਹਰ ਇੱਕ ਨੌਜਵਾਨ ਨੇ ਪੌੜੀਆਂ ਤੋਂ ਹੇਠਾਂ ਧੱਕਾ ਮਾਰ ਦਿੱਤਾ ਸੀ। ਪੌੜੀਆਂ ਤੋਂ ਡਿੱਗਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਨੌਜਵਾਨ ਨੂੰ ਦੋਸ਼ੀ ਪਾਏ ਜਾਣ 'ਤੇ 10 ਸਾਲ ਤੱਕ ਦੀ ਜੇਲ੍ਹ ਦੇ ਨਾਲ -ਨਾਲ ਜੁਰਮਾਨਾ ਵੀ ਲਗਾਇਆ ਜਾਵੇਗਾ।