ਦੁੱਖਦਾਈ ਖਬਰ : ਚੰਗੇ ਭਵਿੱਖ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਖਮਾਣੋ ਮੇਲੇ ਵਾਲੀ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਦਿਲਪ੍ਰੀਤਜੀਤ ਸਿੰਘ ਵਾਸੀ ਖਮਾਣੋ ਮੇਲੇ ਦੇ ਰੂਪ 'ਚ ਹੋਈ ਹੈ। ਮ੍ਰਿਤਕ ਦਿਲਪ੍ਰੀਤਜੀਤ ਨੇ ਭਰਾ ਗੁਰਪਿੰਦਰ ਸਿੰਘ ਨੇ ਦੱਸਿਆ ਕਿ ਮੇਰਾ ਭਰਾ 9 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ। ਦਿਲਪ੍ਰੀਤਜੀਤ ਦੀ ਮਾਤਾ ਤੇ ਭੈਣ ਵੀ ਕੈਨੇਡਾ ਰਹਿੰਦੇ ਹਨ ।ਉਸ ਦਾ ਸੰਸਕਾਰ ਵੀ ਕੈਨੇਡਾ ਵਿਖੇ ਹੀ ਕੀਤਾ ਜਾਵੇਗਾ ।ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਮਾਨਸਾ ਦੇ ਨੌਜਵਾਨ ਅਮਨਜੋਤ ਸਿੰਘ ਦੀ ਕੈਨੇਡਾ 'ਚ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ ।