ਦੁੱਖਦਾਈ ਖ਼ਬਰ : 10 ਸਾਲਾਂ ਤੋਂ ਕੈਨੇਡਾ ਰਹਿ ਰਹੇ ਪੰਜਾਬੀ ਨੌਜਵਾਨ ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਦਮਪੁਰ ਦੇ ਪਿੰਡ ਨੰਗਲ ਫੀਦਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕੈਨੇਡਾ 'ਚ ਰਹਿੰਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ। ਇਸ ਖ਼ਬਰ ਨਾਲ ਇਲਾਕੇ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ, ਜਦਕਿ ਪਰਿਵਾਰਿਕ ਮੈਬਰਾਂ ਦਾ ਰੋ- ਰੋ ਬੁਰਾ ਹਾਲ ਹੈ। ਮ੍ਰਿਤਕ ਦੀ ਪਛਾਣ ਭੁਪਿੰਦਰ ਸਿੰਘ ਦੇ ਰੂਪ 'ਚ ਹੋਈ ਹੈ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਭੁਪਿੰਦਰ ਸਿੰਘ 10 ਸਾਲਾਂ ਤੋਂ ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਪਰਿਵਾਰ ਨਾਲ ਰਹਿ ਰਿਹਾ ਸੀ। ਬੀਤੀ ਦਿਨੀਂ ਉਨ੍ਹਾਂ ਨੂੰ ਫੋਨ ਆਇਆ ਕਿ ਭੁਪਿੰਦਰ ਸਿੰਘ ਘਰ ਤੋਂ ਆਪਣੀ ਗੱਡੀ 'ਚ ਗਰੋਸਰੀ ਲੈਣ ਗਿਆ ਸੀ ਤੇ ਹੁਣ ਤੱਕ ਉਹ ਘਰ ਵਾਪਸ ਨਹੀਂ ਆਇਆ ਤੇ ਨਾ ਹੀ ਫੋਨ ਚੁੱਕ ਰਿਹਾ ਹੈ । ਸੂਚਨਾ ਮਿਲਦੇ ਹੀ ਪੁਲਿਸ ਟੀਮ ਵਲੋਂ ਮਾਮਲੇ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਪੁਲਿਸ ਨੂੰ ਭੁਪਿੰਦਰ ਦੀ ਕਾਰ ਸੜਕ ਕਿਨਾਰੇ ਮਿਲੀ, ਜਿੱਥੇ ਭੁਪਿੰਦਰ ਸਿੰਘ ਅੰਦਰ ਬੇਸੁੱਧ ਨਜ਼ਰ ਆਇਆ , ਜਦੋ ਕਾਰ ਨੂੰ ਖੋਲ੍ਹ ਕੇ ਦੇਖਿਆ ਗਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ ।