ਮੰਦਭਾਗੀ ਖ਼ਬਰ: ਮਸ਼ਹੂਰ ਕਬੱਡੀ ਖਿਡਾਰੀ ਨੇ ਕੀਤੀ ਖ਼ੁਦਕੁਸ਼ੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਬੋਹਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੰਜਾਬ ਦਾ ਨਾਮ ਰੋਸ਼ਨ ਕਰਨ ਵਾਲੇ ਕਬੱਡੀ ਖਿਡਾਰੀ ਤੇ CM ਹਾਊਸ 'ਚ ਬਤੋਰ ਕਮਾਂਡੋ ਤੋਰ 'ਤੇ ਤਾਇਨਾਤ ਨੌਜਵਾਨ ਨੇ ਮਾਨਸਿਕ ਪ੍ਰੇਸ਼ਾਨੀ ਦੇ ਚਲਦੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਜਿਸ ਦੀ ਲਾਸ਼ ਨੂੰ ਪੁਲਿਸ ਨੇ ਕਬਜ਼ੇ 'ਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ 30 ਸਾਲਾ ਕਰਮ ਸਿੰਘ ਜੋ ਕਿ 5 ਸਾਲ ਦੇ ਬੱਚੇ ਦਾ ਪਿਤਾ ਸੀ ਤੇ CM ਹਾਊਸ ਚੰਡੀਗੜ੍ਹ 'ਚ ਸੁਰੱਖਿਆ ਵਿਭਾਗ ਵਿੱਚ ਤਾਇਨਾਤ ਸੀ ।

ਕਰਮ ਸਿੰਘ ਆਪਣੇ ਦੋਸਤ ਦੇ ਵਿਆਹ ਕਾਰਨ ਛੁੱਟੀ ਲੈ ਕੇ ਇੱਥੇ ਆਇਆ ਹੋਇਆ ਸੀ ਕਿ ਬੀਤੀ ਰਾਤ ਉਸਨੇ ਕਮਰੇ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਕਰਮ ਸਿੰਘ ਦੀ ਪਤਨੀ ਰਾਜਵੰਤ ਕੌਰ ਨੇ ਕਿਹਾ ਉਹ ਕਮਰੇ 'ਚ ਸੁੱਤੇ ਪਏ ਸੀ। ਰਾਤ ਜਦੋ ਉਸ ਨੇ ਉੱਠ ਕੇ ਦੇਖਿਆ ਤਾਂ ਉਸ ਦਾ ਪਤੀ ਬੈਂਡ 'ਤੇ ਨਹੀਂ ਸੀ ,ਉਸ ਨੇ ਜਦੋ ਦੂਜੇ ਕਮਰੇ 'ਚ ਜਾ ਦੇਖਿਆ ਤਾਂ ਉਸ ਨੇ ਫਾਹਾ ਲੈ ਲਿਆ ਸੀ ਤੇ ਪਤਨੀ ਨੇ ਰੌਲਾ ਪਾ ਕੇ ਸਾਰੇ ਪਰਿਵਾਰਿਕ ਮੈਬਰਾਂ ਨੂੰ ਉਠਾਇਆ । ਇਸ ਤੋਂ ਬਾਅਦ ਪਰਿਵਾਰਿਕ ਮੈਬਰਾਂ ਨੇ ਇਸ ਘਟਨਾ ਦੀ ਸੂਚਨਾ ਮੌਕੇ 'ਤੇ ਹੀ ਪੁਲਿਸ ਨੂੰ ਦਿੱਤੀ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।