ਦੁੱਖਦਾਈ ਖ਼ਬਰ : ਫਿਲਮ ਡਾਇਰੈਕਟਰ ਸੁਖਦੀਪ ਸੁੱਖੀ ਦਾ ਹੋਇਆ ਦੇਹਾਂਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਫਿਲਮ ਡਾਇਰੈਕਟਰ ਸੁਖਦੀਪ ਸਿੰਘ ਸੁੱਖੀ ਦੀ ਭਿਆਨਕ ਹਾਦਸੇ 'ਚ ਮੌਤ ਹੋ ਗਈ। ਦੱਸਿਆ ਜਾ ਰਿਹਾ ਕਿ ਇਕ ਹਾਦਸੇ ਦੌਰਾਨ ਉਹ ਬੁਰੀ ਤਰਾਂ ਜਖ਼ਮੀ ਹੋ ਗਿਆ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ । ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਸ ਦਾ ਅੰਤਿਮ ਸੰਸਕਾਰ ਜਲੰਧਰ ਦੇ ਗੁਰੂ ਤੇਗ ਬਹਾਦਰ ਨਗਰ ਦੇ ਸ਼ਮਸ਼ਾਨਘਾਟ 'ਚ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸੁਖਦੀਪ ਸਿੰਘ ਸੁਖੀ ਪੰਜਾਬੀ ਫਿਲਮ ਨੂੰ ਡਾਇਰੈਕਟ ਕਰਦੇ ਸੀ। ਇਸ ਤੋਂ ਇਲਾਵਾ ਉਸ ਨੇ ਕਈ ਪੰਜਾਬੀ ਗੀਤਾਂ ਨੂੰ ਵੀ ਡਾਇਰੈਕਟ ਕੀਤਾ ਹੈ।ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਇਸ ਦੇ ਮਾਤਾ - ਪਿਤਾ ਦੀ ਮੌਤ ਹੋ ਗਈ ਸੀ।