ਦੁੱਖਦਾਈ ਖ਼ਬਰ : ਸਾਬਕਾ ਮੇਅਰ ਸੁਨੀਲ ਜੋਤੀ ਦਾ ਹੋਇਆ ਦੇਹਾਂਤ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਸਾਬਕਾ ਮੇਅਰ ਤੇ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜੋਤੀ ਦਾ ਅੱਜ ਦੇਹਾਂਤ ਹੋ ਗਿਆ। ਦੱਸਿਆ ਜਾ ਰਿਹਾ ਸੁਨੀਲ ਕਾਫੀ ਲੰਬੇ ਸਮੇ ਤੋਂ ਬਿਮਾਰ ਚੱਲ ਰਹੇ ਸਨ। ਜਿਨ੍ਹਾਂ ਦਾ ਅੱਜ ਅਚਾਨਕ ਦੇਹਾਂਤ ਹੋ ਗਿਆ । ਜ਼ਿਕਰਯੋਗ ਹੈ ਕਿ ਸਾਬਕਾ ਮੇਅਰ ਸੁਨੀਲ ਦਾ ਨਾਮ ਭਾਜਪਾ ਦੇ ਉੱਚ ਆਗੂਆਂ 'ਚ ਲਿਆ ਜਾਂਦਾ ਹੈ। ਉਨ੍ਹਾਂ ਨੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ 'ਚ ਭਾਜਪਾ ਦੇ ਚੋਣ ਪ੍ਰਚਾਰ 'ਚ ਵੀ ਹਿੱਸਾ ਲਿਆ ਸੀ। ਇਸ ਦੌਰਾਨ ਉਨ੍ਹਾਂ ਦੀ ਦਿਲ ਬਿਮਾਰੀ ਹੋ ਗਈ ਸੀ।