ਦੁੱਖਦਾਈ ਖ਼ਬਰ : ਪੇਪਰ ਮਿਸ ਹੋਣ ‘ਤੇ ਕੁੜੀ ਨੇ ਕੀਤੀ ਖ਼ੁਦਕੁਸ਼ੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਇਲਾਕੇ 66 ਫੁੱਟੀ ਰੋਡ ਕੋਲ CT ਕਾਲਜ਼ ਸ਼ਾਹਪੁਰ ਵਿੱਚ ਪੜ੍ਹਾਈ ਕਰਨ ਵਾਲੀ 23 ਸਾਲਾ ਕੁੜੀ ਨੇ ਪੇਪਰ ਸਿਮ ਹੋਣ 'ਤੇ ਖ਼ੁਦਕੁਸ਼ੀ ਕਰ ਲਈ। ਪੁਲਿਸ ਅਧਿਕਾਰੀ ਭਰਤ ਨੇ ਦੱਸਿਆ ਕਿ ਮ੍ਰਿਤਕਾ ਦੀ ਪਛਾਣ ਪਰਮਿੰਦਰ ਕੌਰ ਵਾਸੀ ਪਿੰਡ ਚੰਨਣਪੁਰ ਦੇ ਰੂਪ 'ਚ ਹੋਈ ਹੈ । ਮ੍ਰਿਤਕ ਕੁੜੀ ਦੀ ਮਾਤਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ਧੀ ਡਿਪਲੋਮੇ ਦੇ ਆਖ਼ਰੀ ਸਾਲ ਦਾ ਇੱਕ ਪੇਪਰ ਮਿਸ ਹੋਣ ਕਾਰਨ ਕਾਫੀ ਪ੍ਰੇਸ਼ਾਨ ਰਹਿੰਦੀ ਸੀ। ਇਸ ਪ੍ਰੇਸ਼ਾਨੀ ਕਾਰਨ ਉਸ ਨੇ ਅੱਜ ਪੱਖੇ ਨਾਲ ਫਾਹਾ ਲੈ ਕੇ ਆਪਣੀ ਜਿੰਦਗੀ ਖ਼ਤਮ ਕਰ ਲਈ । ਫਿਲਹਾਲ ਪੁਲਿਸ ਨੇ ਮਾਂ ਦੇ ਬਿਆਨਾਂ 'ਤੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।