ਦੁੱਖਦਾਈ ਖ਼ਬਰ : ਭਾਰਤੀ ਨੌਜਵਾਨ ਦੀ ਅਮਰੀਕਾ ‘ਚ ਹੋਈ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਮਰੀਕਾ ਤੋਂ ਇਕ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਜਿਥੇ ਕਪੂਰਥਲਾ ਤੋਂ ਪੰਜਾਬੀ ਨੌਜਵਾਨ ਰੋਜ਼ਗਾਰ ਲਈ ਅਮਰੀਕਾ ਗਿਆ ਸੀ। ਜਿਸ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਅੰਮ੍ਰਿਤਪਾਲ ਸਿੰਘ ਦੇ ਰੂਪ ਵਿੱਚ ਹੋਈ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ। ਜੋ ਕਿ ਕਰੀਬ 5 ਸਾਲ ਪਹਿਲਾਂ ਹੀ ਰੋਜ਼ਗਾਰ ਲਈ ਅਮਰੀਕਾ ਗਿਆ ਸੀ। ਅੰਮ੍ਰਿਤਪਾਲ ਸਿੰਗ ਦਾ ਹਾਲੇ ਵਿਆਹ ਵੀ ਨਹੀਂ ਹੋਇਆ ਸੀ । ਉਹ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਰਹਿੰਦਾ ਸੀ। ਦੱਸਿਆ ਜਾ ਰਿਹਾ ਟਰਾਲੇ ਦਾ ਟਾਇਰ ਫਟਣ ਨਾਲ ਉਹ ਹਾਦਸਾ ਵਾਪਰਿਆ। ਜਿਸ 'ਚ ਉਕਤ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ।