ਦੁੱਖਦਾਈ ਖ਼ਬਰ : ਸਿਰ ‘ਚ ਸੱਟ ਲੱਗਣ ਕਾਰਨ ਕੌਮਾਂਤਰੀ ਕਬੱਡੀ ਖਿਡਾਰੀ ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਦਾਸਪੁਰ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕਬੱਡੀ ਮੈਚ ਦੌਰਾਨ ਕੌਮਾਂਤਰੀ ਕਬੱਡੀ ਖਿਡਾਰੀ ਦੀ ਸਿਰ 'ਚ ਸੱਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਕਬੱਡੀ ਖਿਡਾਰੀ ਦੀ ਪਛਾਣ ਮੰਨੂ ਮਸਾਣਾ ਵਾਸੀ ਗੁਰਦਾਸਪੁਰ ਦੇ ਰੂਪ 'ਚ ਹੋਈ ਹੈ। ਦੱਸਿਆ ਜਾ ਰਿਹਾ ਬਾਬਾ ਬਹਾਦਰ ਸਿੰਘ ਜੀ ਦੇ ਅਸਥਾਨ ਖਤਰਾਏ ਕਲਾਂ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਚਲਦੇ ਕਬੱਡੀ ਕੱਪ ਵਿਚ ਮਨੂੰ ਦੇ ਸਿਰ 'ਤੇ ਸੱਟ ਲੱਗ ਗਈ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ । ਇਸ ਖ਼ਬਰ ਨਾਲ ਖੇਡ ਜਗਤ ਤੇ ਪਿੰਡ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ, ਜਦਕਿ ਪਰਿਵਾਰਿਕ ਮੈਬਰਾਂ ਦਾ ਰੋ -ਰੋ ਬੁਰਾ ਹਾਲ ਹੈ ।

More News

NRI Post
..
NRI Post
..
NRI Post
..