ਦੁੱਖਦਾਈ ਖ਼ਬਰ: ਕਬੱਡੀ ਖਿਡਾਰੀ ਅਮਰਪ੍ਰੀਤ ਅਮਰੀ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਗਾ ਦੇ ਕਸਬਾ ਨਿਹਾਲ ਸਿੰਘ ਦੇ ਪਿੰਡ ਪੱਤੋ ਹੀਰਾ ਸਿੰਘ ਦੇ ਨਾਮੀ ਕਬੱਡੀ ਖਿਡਾਰੀ ਅਮਰਪ੍ਰੀਤ ਅਮਰੀ ਦੀ ਕੈਨੇਡਾ ਦੇ ਸਰੀ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਦੱਸਿਆ ਜਾ ਰਿਹਾ 28 ਸਾਲਾ ਦਾ ਅਮਰਪ੍ਰੀਤ ਸਿੰਘ ਦਾ ਪਿਛਲੇ ਸਾਲ ਹੀ ਵਿਆਹ ਹੋਇਆ ਸੀ । ਅਮਰਪ੍ਰੀਤ ਸਿੰਘ ਕੱਬਡੀ ਦੇ ਚੋਟੀ ਦੇ ਰੇਡਰਾਂ 'ਚ ਆਉਂਦਾ ਸੀ। ਅਮਰਪ੍ਰੀਤ ਸਿੰਘ ਅਮਰੀ ਦੀ ਮੌਤ ਦੀ ਖ਼ਬਰ ਨਾਲ ਪਿੰਡ ਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਛਾ ਗਈ ਹੈ। ਕਬੱਡੀ ਖਿਡਾਰੀ ਅਮਰਪ੍ਰੀਤ ਦੀ ਮੌਤ ਨਾਲ ਕਬੱਡੀ ਜਗਤ ਨੂੰ ਸਭ ਤੋਂ ਵੱਡਾ ਘਾਟਾ ਪਿਆ ਹੈ । ਇਸ ਘਟਨਾ ਨਾਲ ਪੂਰਾ ਪਰਿਵਾਰ ਸਦਮੇ 'ਚ ਹੈ ।