ਦੁੱਖਦਾਈ ਖ਼ਬਰ : Canada ‘ਚ ਪੰਜਾਬੀ ਨੌਜਵਾਨ ਦੀ ਹੋਈ ਦਰਦਨਾਕ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ । ਮ੍ਰਿਤਕ ਦੀ ਪਛਾਣ ਜਗਦੀਪ ਸਿੰਘ ਦੇ ਰੂਪ 'ਚ ਹੋਈ ਹੈ। ਮ੍ਰਿਤਕ ਨੌਜਵਾਨ ਤਰਨਤਾਰਨ ਦੇ ਪਿੰਡ ਕਰਿਆਲੀ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਮ੍ਰਿਤਕ ਜਗਦੀਪ ਸਿੰਘ 4 ਸਾਲ ਪਹਿਲਾਂ ਆਪਣੀ ਪਤਨੀ ਨਾਲ ਕੈਨੇਡਾ ਗਿਆ ਸੀ ਤੇ ਉੱਥੇ ਹੀ ਕੰਮ ਕਰਦਾ ਸੀ । ਕੰਮ ਕਰਦੇ ਸਮੇ ਅਚਾਨਕ ਅੱਜ ਉਸ ਦੀ ਮੌਤ ਹੋ ਗਈ । ਇਸ ਘਟਨਾ ਨਾਲ ਪਰਿਵਾਰ ਦਾ ਰੋ ਰੋ ਬੁਰਾ ਹਾਲ ਹੈ ਤੇ ਪਿੰਡ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ।