ਦੁੱਖਦਾਈ ਖ਼ਬਰ : ਹੋਲਾ -ਮਹੱਲਾ ਤੋਂ ਪਰਤ ਰਹੇ ਸ਼ਰਧਾਲੂ ਹੋਏ ਭਿਆਨਕ ਹਾਦਸੇ ਦੇ ਸ਼ਿਕਾਰ, 2 ਦੀ ਮੌਤ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ੍ਰੀ ਅਨੰਦਪੁਰ ਸਾਹਿਬ ਦੇ ਕੋਲ ਪਿੰਡ ਝੱਜ ਚੋਂਕ ਵਿਖੇ ਇੱਕ ਤੇਜ਼ ਰਫ਼ਤਾਰ ਮਹਿੰਦਰ ਜੀਪ ਦੀ ਟੱਕਰ ਨਾਲ ਹੋਲਾ -ਮਹੱਲਾ ਤੋਂ ਪਰਤ ਰਹੇ 2 ਆਟੋ ਸਵਾਰ ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ 3 ਸ਼ਰਧਾਲੂ ਜਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ । ਉਕਤ ਸ਼ਰਧਾਲੂ ਅੰਮ੍ਰਿਤਸਰ ਨਾਲ ਸਬੰਧਤ ਦੱਸੇ ਜਾ ਰਹੇ ਹਨ । ਸ਼ਿਕਾਇਤ 'ਚ ਸਰਬਜੀਤ ਸਿੰਘ ਨੇ ਕਿਹਾ ਕਿ ਉਹ ਆਪਣੇ ਦੋਸਤਾਂ ਨਾਲ ਆਟੋ 'ਚ ਸਵਾਰ ਹੋ ਕੇ ਹੋਲਾ -ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਮੱਥਾ ਟੇਕਣ ਲਈ ਗਏ ਹੋਏ ਸਨ। ਇਸ ਹਾਦਸੇ ਦੌਰਾਨ ਸੁਖਰਾਜ ਸਿੰਘ ਤੇ ਜਗਤਾਰ ਸਿੰਘ ਦੀ ਮੌਤ ਹੋ ਗਈ, ਜਦਕਿ ਆਟੋ ਸਵਾਰ ਗੁਰਦਿਆਲ ਸਿੰਘ ਨਿਰਮਲ ਸਿੰਘ ਤੇ ਸਸਰਬਜੀਤ ਸਿੰਘ ਗੰਭੀਰ ਜਖ਼ਮੀ ਹੋ ਗਏ । ਜਿਨ੍ਹਾਂ ਦਾ ਹਸਪਤਾਲ 'ਚ ਇਲਾਜ਼ ਚੱਲ ਰਿਹਾ ਹੈ। ਫਿਲਹਾਲ ਪੁਲਿਸ ਵਲੋਂ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ ।

More News

NRI Post
..
NRI Post
..
NRI Post
..