ਦੁੱਖਦਾਈ ਖ਼ਬਰ : Canada ‘ਚ ਕਿਡਨੀਆਂ ਫੇਲ ਹੋਣ ਕਾਰਨ ਪੰਜਾਬੀ ਨੌਜਵਾਨ ਦੀ ਹੋਈ ਮੌਤ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਰਨਾਲਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਿੰਡ ਰਾਏਸਰ ਦੇ ਇੱਕ ਨੌਜਵਾਨ ਦੀ ਕੈਨੇਡਾ ਦੇ ਬਰੈਂਪਟਨ 'ਚ ਕਿਡਨੀਆਂ ਫੇਲ ਹੋਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਰਾਏਸਰ ਦੇ ਰੂਪ 'ਚ ਹੋਈ ਹੈ, ਜੋ ਕਿ ਢਾਈ ਸਲਾ ਪਹਿਲਾਂ ਓਪਨ ਵਰਕ ਪਰਮਿਟ 'ਤੇ ਕੈਨੇਡਾ ਗਿਆ ਸੀ। ਦੱਸਿਆ ਜਾ ਰਿਹਾ ਕੁਝ ਦਿਨ ਪਹਿਲਾਂ ਗੁਰਪ੍ਰੀਤ ਦੇ ਅਚਾਨਕ ਦਰਦ ਹੋਣ ਲੱਗੀ ਤੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ਼ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਨੇ ਕਿਹਾ ਪਰਿਵਾਰ ਦੀ ਆਰਥਿਕ ਹਾਲ ਸਹੀ ਨਹੀ ਹੈ ਕਿ ਗੁਰਪ੍ਰੀਤ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦਾ ਖਰਚਾ ਚੁੱਕ ਸਕੀਏ । ਇਸ ਮੌਕੇ ਇਲਾਕੇ ਦੇ ਵਿਧਾਇਕ ਨੇ ਭਾਰਤ ਤੇ ਪੰਜਾਬ ਸਰਕਾਰ ਤੋਂ ਅਪੀਲ ਕੀਤੀ ਕਿ ਮ੍ਰਿਤਕ ਦੇਹ ਨੂੰ ਜਲਦ ਭਾਰਤ ਲਿਆਉਣ ਵਸਿਹ ਮਦਦ ਕੀਤੀ ਜਾਵੇ ।