ਦੁੱਖਦਾਈ ਖ਼ਬਰ : ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਦਿਲ ਦਾ ਦੌਰਾ ਪੈਣ ਕਾਰਨ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਚੰਗੇ ਭਵਿੱਖ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦਾ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਕਰਨ ਖੱਟੜਾ ਦੇ ਰੂਪ 'ਚ ਹੋਈ ਹੈ। ਕਰਨ ਪੰਜਾਬ ਦੇ ਪਟਿਆਲਾ ਦਾ ਰਹਿਣ ਵਾਲਾ ਸੀ। ਉਹ ਕਰੀਬ 3 ਸਾਲ ਤੋਂ ਅਲਬਰਟਾ ਵਿਖੇ ਪੜ੍ਹਾਈ ਕਰ ਰਿਹਾ ਸੀ ਤੇ ਬੀਤੀ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ । ਪੁੱਤ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰਿਕ ਮੈਬਰਾਂ ਦਾ ਰੋ -ਰੋ ਬੁਰਾ ਹਾਲ ਹੈ। ਮ੍ਰਿਤਕ ਕਰਨ ਦੀ ਮੌਤ ਦਾ ਇਲਾਕੇ 'ਚ ਸੋਗ ਦੀ ਲਹਿਰ ਪਈ ਜਾ ਰਹੀ ਹੈ । ਪਰਿਵਾਰਿਕ ਮੈਬਰਾਂ ਵਲੋਂ ਮ੍ਰਿਤਕ ਕਰਨ ਦੀ ਦੇਹ ਨੂੰ ਭਾਰਤ ਲਿਆਉਣ ਦੀ ਅਪੀਲ ਕੀਤੀ ਜਾ ਰਹੀ ਹੈ ।