ਦੁੱਖਦਾਈ ਖ਼ਬਰ : ਹੋਣਹਾਰ ਕਬੱਡੀ ਖਿਡਾਰੀ ਦੀ ਇਟਲੀ ‘ਚ ਹੋਈ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਪੂਰਥਲਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਕਬੱਡੀ ਖਿਡਾਰੀ ਮੁਖਤਿਆਰ ਸਿੰਘ ਦੀ ਇਟਲੀ 'ਚ ਅਚਾਨਕ ਮੌਤ ਹੋ ਗਈ। ਦੱਸਿਆ ਜਾ ਰਿਹਾ ਕਪੁਰਥਲਾ ਜ਼ਿਲ੍ਹੇ ਦੇ ਢਿੱਲਵਾਂ ਪਿੰਡ ਦੇ ਰਹਿਣ ਵਾਲੇ ਹੋਣਹਾਰ ਕਬੱਡੀ ਖਿਡਾਰੀ ਮੁਖਤਿਆਰ ਸਿੰਘ 3 ਸਾਲ ਪਹਿਲਾਂ ਇਟਲੀ ਗਿਆ ਸੀ। ਅੱਜ ਅਚਾਨਕ ਸੁੱਤੇ ਹੋਏ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਇਸ ਘਟਨਾ ਨਾਲ ਖੇਡ ਜਗਤ 'ਚ ਸੋਗ ਦੀ ਲਹਿਰ ਦੌੜ ਰਹੀ ਹੈ। ਜਾਣਕਾਰੀ ਅਨੁਸਾਰ ਉਕਤ ਖਿਡਾਰੀ ਪੰਜਾਬ 'ਚ ਅਕਸਰ ਚਾਚਾ ਲੱਖਾਣ ਦੀ ਟੀਮ ਵਲੋਂ ਖੇਡਦਾ ਸੀ ਤੇ ਯੂਰਪ 'ਚ ਇਟਲੀ ਦੀ ਟੀਮ ਵਲੋਂ ਇੱਕ ਸੀਜ਼ਨ ਖੇਡਿਆ ਸੀ । ਮੁਖਤਿਆਰ ਸਿੰਘ ਦੀ ਮੌਤ ਦੀ ਸੂਚਨਾ ਨਾਲ ਪਰਿਵਾਰਿਕ ਮੈਬਰਾਂ ਦਾ ਰੋ- ਰੋ ਬੁਰਾ ਹਾਲ ਹੈ, ਜਦਕਿ ਪਿੰਡ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ।