ਦੁੱਖਦਾਈ ਖ਼ਬਰ : ਸੁਨਹਿਰੀ ਭਵਿੱਖ ਲਈ ਡੇਢ ਮਹੀਨੇ ਪਹਿਲਾਂ ਅਮਰੀਕਾ ਗਏ ਨੌਜਵਾਨ ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰੋਜ਼ਾਨਾ ਹੀ ਪੰਜਾਬ ਤੋਂ ਚੰਗੇ ਭਵਿੱਖ ਲਈ ਕੈਨੇਡਾ ,ਅਮਰੀਕਾ ਜਾਂ ਇਟਲੀ ਵਰਗੇ ਦੇਸ਼ਾ 'ਚ ਗਏ ਪੰਜਾਬੀ ਨੌਜਵਾਨਾਂ ਦੀ ਮੌਤਾਂ ਹੋ ਰਹੀਆਂ ਹਨ। ਅਜਿਹੀ ਹੀ ਇੱਕ ਮੰਦਭਾਗੀ ਖ਼ਬਰ ਬਰਨਾਲਾ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਡੇਢ ਮਹੀਨੇ ਪਹਿਲਾਂ ਸੁਨਹਿਰੀ ਭਵਿੱਖ ਲਈ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ।ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਦੇ ਰੂਪ 'ਚ ਹੋਈ ਹੈ। ਉੱਥੇ ਹੀ ਮ੍ਰਿਤਕ ਗੁਰਪ੍ਰੀਤ ਸਿੰਘ ਨੇ ਪਿਤਾ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤ ਗੁਰਪ੍ਰੀਤ ਸਿੰਘ ਦਸਮੇਸ਼ ਟੈਕਸੀ ਯੂਨੀਅਨ ਵਿੱਚ ਟੈਕਸੀ ਕਾਰ ਵਿੱਚ ਕੰਮ ਕਰਦਾ ਸੀ ਤੇ ਉਹ ਕਰੀਬ ਡੇਢ ਮਹੀਨੇ ਪਹਿਲਾਂ ਅਮਰੀਕਾ ਗਿਆ ਸੀ। ਦੇਰ ਰਾਤ ਅਮਰੀਕਾ ਤੋਂ ਫੋਨ ਆਇਆ ਕਿ ਗੁਰਪ੍ਰੀਤ ਸਿੰਘ ਦੀ ਅਚਾਨਕ ਮੌਤ ਹੋ ਗਈ ਹੈ ।ਇਸ ਖਬਰ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ, ਜਦਕਿ ਮਾਪਿਆਂ ਦਾ ਰੋ -ਰੋ ਬੁਰਾ ਹਾਲ ਹੈ । ਗੁਰਪ੍ਰੀਤ ਸਿੰਘ ਆਪਣੇ ਬਜ਼ੁਰਗ ਮਾਪਿਆਂ ਦਾ ਇਕਲੌਤਾ ਸਹਾਰਾ ਸੀ ।

More News

NRI Post
..
NRI Post
..
NRI Post
..