ਦੁੱਖਦਾਈ ਖ਼ਬਰ : 21 ਦਿਨ ਪਹਿਲਾਂ ਸਟੱਡੀ ਵੀਜ਼ੇ ‘ਤੇ ਕੈਨੇਡਾ ਗਏ ਨੌਜਵਾਨ ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ,ਜਿੱਥੇ ਗੁਰਦਾਸਪੁਰ ਦੇ ਇਲਾਕਾ ਇਸਲਾਮਾਬਾਦ ਦੇ ਰਹਿਣ ਵਾਲੇ ਨੌਜਵਾਨ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਨੌਜਵਾਨ 21 ਦਿਨ ਪਹਿਲਾਂ ਹੀ ਕੈਨੇਡਾ ਸਟੱਡੀ ਵੀਜ਼ੇ 'ਤੇ ਗਿਆ ਸੀ। ਇਸ ਖ਼ਬਰ ਨਾਲ ਇਲਾਕੇ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ,ਜਦਕਿ ਪਰਿਵਾਰਿਕ ਮੈਬਰਾਂ ਦਾ ਰੋ -ਰੋ ਬੁਰਾ ਹਾਲ ਹੈ।ਮ੍ਰਿਤਕ ਦੀ ਪਛਾਣ ਰਜਤ ਦੇ ਰੂਪ 'ਚ ਹੋਈ ਹੈ ।ਮ੍ਰਿਤਕ ਰਜਤ ਦੇ ਭਰਾ ਅਤੁਲ ਨੇ ਕਿਹਾ ਕਿ ਰਜਤ MBA ਦੀ ਪੜ੍ਹਾਈ ਕਰਨ ਲਈ 21 ਦਿਨ ਪਹਿਲਾਂ ਹੀ ਕੈਨੇਡਾ ਗਿਆ ਸੀ, ਹਾਲਾਂਕਿ ਦੇਹ ਆਉਣ 'ਚ ਹਾਲੇ 3 ਤੋਂ 4 ਦਿਨਾਂ ਦਾ ਸਮਾਂ ਲੱਗ ਸਕਦਾ ਹੈ। ਇਸ ਦੁੱਖ ਦੇ ਸਮੇ ਇਲਾਕੇ ਦੇ ਮੌਜੂਦਾ ਵਿਧਾਇਕ ਬਰਿੰਦਰਮਿਤ ਸਿੰਘ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।

More News

NRI Post
..
NRI Post
..
NRI Post
..