ਦੁੱਖਦਾਈ ਖ਼ਬਰ : ਜ਼ਮੀਨ ਵੇਚ ਕੈਨੇਡਾ ਭੇਜੀ ਕੁੜੀ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਵਿਦੇਸ਼ਾਂ 'ਚ ਪੰਜਾਬੀ ਕੁੜੀਆਂ ਤੇ ਮੁੰਡਿਆਂ ਦੀਆਂ ਮੌਤਾਂ ਦਾ ਸਿਲਸਲਾ ਰੁੱਕਣ ਦਾ ਨਾਮ ਨਹੀਂ ਲੈ ਰਿਹਾ। ਅਜਿਹਾ ਇਹ ਇੱਕ ਦੁੱਖਦਾਈ ਮਾਮਲਾ ਬਰਨਾਲਾ ਤੋਂ ਸਾਹਮਣੇ ਆਇਆ ਹੈ, ਜਿੱਥੇ ਪਿੰਡ ਸਹੋਰ ਦੀ ਰਹਿਣ ਵਾਲੀ 22 ਸਾਲਾਂ ਕੁੜੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ । ਇਸ ਖ਼ਬਰ ਨਾਲ ਪਰਿਵਾਰਿਕ ਮੈਬਰਾਂ ਦਾ ਰੋ -ਰੋ ਬੁਰਾ ਹਾਲ ਹੈ ,ਜਦਕਿ ਪਿੰਡ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ । ਕੇਵਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਆਪਣੀ ਧੀ ਮਨਪ੍ਰੀਤ ਕੌਰ ਨੂੰ 18 ਦਿਨ ਪਹਿਲਾਂ ਹੀ ਪੜ੍ਹਾਈ ਲਈ ਕੈਨੇਡਾ ਭੇਜਿਆ ਗਿਆ ਸੀ । ਧੀ ਨੂੰ ਬਾਹਰ ਭੇਜਣ ਲਈ ਉਨ੍ਹਾਂ ਨੇ 1 ਏਕੜ ਜ਼ਮੀਨ ਵੇਚੀ ਸੀ। ਉਨ੍ਹਾਂ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਧੀ ਦੀ ਮ੍ਰਿਤਕ ਦੇਹ ਪਿੰਡ ਲਿਆਉਣ 'ਚ ਮਦਦ ਕੀਤੀ ਜਾਵੇ ।

More News

NRI Post
..
NRI Post
..
NRI Post
..