ਦੁੱਖਦਾਈ ਖ਼ਬਰ : 2 ਭੈਣਾਂ ਦੇ ਇਕਲੋਤੇ ਭਰਾ ਨੇ ਕੀਤੀ ਜੀਵਨ ਲੀਲਾ ਖ਼ਤਮ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਲੋਟ ਦੇ ਪਿੰਡ ਝੰਡਵਾਲਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਇੱਕ ਨੌਜਵਾਨ ਨੇ ਆਪਣੇ ਸਹੁਰਾ ਪਰਿਵਾਰ ਤੋਂ ਤੰਗ ਪ੍ਰੇਸ਼ਾਨ ਹੋ ਕੇ ਫਾਹਾ ਲਗਾ ਖ਼ੁਦਕੁਸ਼ੀ ਕਰ ਲਈ । ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਮ੍ਰਿਤਕ ਦੀ ਪਛਾਣ ਗੁਰਪਿਆਰ ਸਿੰਘ ਦੇ ਰੂਪ 'ਚ ਹੋਈ ਹੈ। ਦੱਸਿਆ ਜਾ ਰਿਹਾ ਮ੍ਰਿਤਕ ਨੌਜਵਾਨ 3 ਭੈਣਾਂ ਦਾ ਇਕਲੌਤਾ ਭਰਾ ਸੀ , ਜਿਸ ਦੇ 3 ਬੱਚੇ ਸਨ । ਗੁਰਪਿਆਰ ਸਿੰਘ ਨੇ ਮਰਨ ਤੋਂ ਪਹਿਲਾਂ ਇੱਕ ਵੀਡੀਓ ਬਣਾਈ। ਜਿਸ 'ਚ ਉਸ ਨੇ ਆਪਣੀ ਪਤਨੀ ਨੂੰ ਕਿਹਾ ਕਿ ਬੱਚਿਆਂ ਦਾ ਧਿਆਨ ਰੱਖਣਾ । ਮ੍ਰਿਤਕ ਦੇ ਪਿਤਾ ਪ੍ਰੀਤਮ ਸਿੰਘ ਨੇ ਕਿਹਾ ਸਾਡੇ ਮੁੰਡੇ ਨੂੰ ਉਸ ਦਾ ਸਹੁਰਾ ਪਰਿਵਾਰ ਕਾਫੀ ਸਮੇ ਤੋਂ ਤੰਗ ਕਰ ਰਿਹਾ ਸੀ, ਕੁਝ ਮਹੀਨਿਆਂ ਤੋਂ ਉਸ ਦੀ ਪਤਨੀ ਆਪਣੇ ਪੇਕੇ ਘਰ ਚੱਲੀ ਗਈ ਸੀ। ਸਾਡੇ ਮੁੰਡੇ ਨੇ ਦੁੱਖੀ ਹੋ ਕੇ ਅੱਜ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।