ਦੁੱਖਦਾਈ ਖ਼ਬਰ : 6 ਸਾਲ ਪਹਿਲਾਂ ਵਿਦੇਸ਼ ਗਏ ਵਿਅਕਤੀ ਦੀ ਹੋਈ ਦਰਦਨਾਕ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਨੌਜਵਾਨ ਸੁਲਵਿੰਦਰ ਸਿੰਘ ਦੀ ਵਿਦੇਸ਼ 'ਚ ਦਰਦਨਾਕ ਮੌਤ ਹੋ ਗਈ। ਦੱਸਿਆ ਜਾ ਰਿਹਾ ਸੁਲਵਿੰਦਰ ਸਿੰਘ 6 ਸਾਲ ਪਹਿਲਾਂ ਰੋਜ਼ੀ -ਰੋਟੀ ਲਈ ਸਾਊਥ ਅਫ਼ਰੀਕਾ ਗਿਆ ਸੀ। ਜਿਸ ਦੀ ਬੀਤੀ ਰਾਤ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ । ਜਾਣਕਾਰੀ ਅਨੁਸਾਰ ਸੁਲਵਿੰਦਰ ਸਿੰਘ ਫਰਵਰੀ 'ਚ 1 ਮਹੀਨੇ ਦੀ ਛੁੱਟੀ ਕੱਟ ਕੇ ਵਾਪਸ ਵਿਦੇਸ਼ ਗਿਆ ਸੀ । ਉਹ 5 ਭੈਣ - ਭਰਾਵਾਂ 'ਚ ਸਭ ਤੋਂ ਛੋਟਾ ਭਰਾ ਸੀ ਤੇ ਕੁਝ ਸਮੇ ਪਹਿਲਾਂ ਹੀ ਉਸ ਨੇ ਘਰ ਬਣਾਇਆ ਸੀ । ਮ੍ਰਿਤਕ ਨੌਜਵਾਨ ਸੁਲਵਿੰਦਰ ਸਿੰਘ ਆਪਣੇ ਪਿੱਛੇ ਪਤਨੀ, ਪੁੱਤ ਤੇ ਧੀ ਨੂੰ ਛੱਡ ਗਿਆ । ਪਰਿਵਾਰਿਕ ਮੈਬਰਾਂ ਵਲੋਂ ਭਾਰਤ ਸਰਕਾਰ ਕੋਲੋਂ ਸਲਵਿੰਦਰ ਦੀ ਲਾਸ਼ ਭਾਰਤ ਲਿਆਉਣ ਦੀ ਮੰਗ ਕੀਤੀ ਜਾ ਰਹੀ ਹੈ ।