ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਜੰਗਲਾਤ ਮੰਤਰੀ ਰਹਿੰਦਿਆਂ ਉਨ੍ਹਾਂ 'ਤੇ ਘਪਲੇ ਦੇ ਇਲਜ਼ਾਮ ਲੱਗੇ ਸਨ ਤੇ ਮੰਤਰੀ ਦੀ ਮਿਲੀ-ਭੁਗਤ ਨਾਲ ਦਰੱਖਤ ਕੱਟਣ ਦਾ ਵੀ ਦੋਸ਼ ਉਨ੍ਹਾਂ 'ਤੇ ਲੱਗਾ ਹੈ।

ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਵਲੋਂ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ ਇਕ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਸੰਬਧ 'ਚ ਸਾਬਕਾ ਕੈਬਨਿਟ ਮੰਤਰੀ ਧਰਮਸੋਤ ਨੂੰ ਅਮਲੋਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।