ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਫਸੇ ਸਾਧੂ ਸਿੰਘ ਧਰਮਸੋਤ ਦਾ ਵਧਿਆ ਰਿਮਾਂਡ

by jaskamal

ਨਿਊਜ਼ ਡੈਸਕ : ਜੰਗਲਾਤ ਵਿਭਾਗ 'ਚ ਕਰੋੜਾਂ ਰੁਪਏ ਦੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਰਿਮਾਂਡ ’ਤੇ ਚੱਲ ਰਹੇ ਸਾਬਕਾ ਜੰਗਲਾਤ ਮੰਤਰੀ ਅਤੇ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਧਰਮਸੋਤ ਦੀ ਅੱਜ ਅਦਾਲਤ 'ਚ ਪੇਸ਼ੀ ਸੀ, ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਦਾ ਰਿਮਾਂਡ 14 ਦਿਨ ਹੋਰ ਵਧਾ ਦਿੱਤਾ ਹੈ।

ਇਥੇ ਦੱਸਣਯੋਗ ਹੈ ਕਿ ਸਾਬਕਾ ਕਾਂਗਰਸੀ ਮੰਤਰੀ ਧਰਮਸੋਤ ਨਿਆਇਕ ਹਿਰਾਸਤ 'ਚ ਹਨ, ਜਿਨ੍ਹਾਂ ਦਾ ਅੱਜ ਅਦਾਲਤ ਨੇ ਰਿਮਾਂਡ ਵਧਾ ਦਿੱਤਾ ਹੈ।