ਜਾਨੋਂ ਮਾਰਨ ਦੀ ਧਮਕੀ ਤੋਂ ਬਾਅਦ ‘ਸਲਮਾਨ ਖਾਨ’ ਦਾ ਵੱਡਾ ਬਿਆਨ , ਕਿਹਾ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਭਿਨੇਤਾ ਸਲਮਾਨ ਖਾਨ ਨੇ ਪੁਲਿਸ ਨੂੰ ਦੱਸਿਆ ਕਿ ਕੁਝ ਦਿਨਾਂ 'ਤੋਂ ਉਸ ਨੂੰ ਕੋਈ ਧਮਕੀ ਭਰੀ ਕਾਲ ਜਾਂ ਮੈਸੇਜ ਨਹੀਂ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਅਣਪਛਾਤੇ ਵਿਅਕਤੀ ਨੇ ਉਸ ਨੂੰ ਇਕ ਚਿੱਠੀ ਦਿੱਤੀ, ਜਿਸ 'ਚ ਸਲਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।

ਪੱਤਰ 'ਚ ਲਿਖਿਆ ਹੋਇਆ ਸੀ ਕਿ , ਸਲੀਮ ਖਾਨ, ਸਲਮਾਨ ਖਾਨ ਬਹੁਤ ਜਲਦੀ ਤੁਹਾਡਾ ਹਸ਼ਰ ਮੂਸੇਵਾਲਾ ਵਰਗਾ ਹੋਵੇਗਾ । ਹਾਲਾਂਕਿ ਇਸ ਪੱਤਰ ਦੀ ਕੋਈ ਵੀ ਪੁਸ਼ਟੀ ਨਹੀਂ ਕੀਤੀ ਗਈ ਹੈ। ਜਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ' ਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਦੀ ਪੁਲਿਸ ਵਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ