ਸਲਮਾਨ ਖਾਨ ਦੀ ਫ਼ਿਲਮ ‘ਭਾਰਤ’ ਵਿਵਾਦਾਂ ‘ਚ ਘਿਰੀ

by

ਮੁੰਬਈ (ਵਿਕਰਮ ਸਹਿਜਪਾਲ) : ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਦੀ ਆਉਣ ਵਾਲੀ ਫ਼ਿਲਮ 'ਭਾਰਤ' ਰਿਲੀਜ਼ ਤੋਂ ਚਾਰ ਦਿਨ ਪਹਿਲਾਂ ਆਪਣੇ ਨਾਂਅ ਨੂੰ ਲੈ ਕੇ ਵਿਵਾਦਾਂ 'ਚ ਘਿਰ ਗਈ ਹੈ। ਦਰਅਸਲ ਈਦ ਮੌਕੇ 'ਤੇ ਰਿਲੀਜ਼ ਹੋਣ ਵਾਲੀ ਇਸ ਫ਼ਿਲਮ ਦੇ ਨਾਂਅ ਨੂੰ ਲੈ ਕੇ ਦਿੱਲੀ ਹਾਈਕੋਰਟ 'ਚ ਇਕ ਪੀਆਈਐਲ (PIL) ਦਾਖ਼ਿਲ ਕੀਤੀ ਗਈ ਸੀ। ਦਾਇਰ ਪਟੀਸ਼ਨ 'ਚ ਪਟੀਸ਼ਨਰਾਂ ਨੇ ਕੋਰਟ 'ਚ ਫ਼ਿਲਮ ਦੇ ਨਾਂਅ ਨੂੰ ਬਦਲਣ ਦੀ ਗੁਜ਼ਾਰਿਸ਼ ਕੀਤੀ ਹੈ। 

ਸਲਮਾਨ ਖ਼ਾਨ ਦੀ ਫ਼ਿਲਮ ਭਾਰਤ ਦੇ ਨਾਂਅ ਨੂੰ ਲੈ ਕੇ ਪਟੀਸ਼ਨਰਾਂ ਦਾ ਕਹਿਣਾ ਇਹ ਹੈ ਕਿ ਇਸ ਨਾਂਅ ਦੇ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ। ਇਸ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਫ਼ਿਲਮ ਦਾ ਟਾਈਟਲ ਭਾਰਤੀ ਕਾਨੂੰਨ ਮੁਤਾਬਿਕ ਧਾਰਾ 3 ਦਾ ਉਲੰਘਨ ਕਰਦਾ ਹੈ। 

ਕੀ ਹੈ ਧਾਰਾ 3 ? 

ਇਸ ਕਾਨੂੰਨ ਦੀ ਧਾਰਾ ਮੁਤਾਬਿਕ ਭਾਰਤ ਸ਼ਬਦ ਦੀ ਵਰਤੋਂ ਕਮਰਸ਼ਅਲੀ ਨਹੀਂ ਕੀਤੀ ਜਾ ਸਕਦੀ। ਦੱਸਣਯੋਗ ਹੈ ਕਿ ਇਸ ਪਟੀਸ਼ਨ 'ਤੇ ਅਜੇ ਤੱਕ ਫ਼ਿਲਮ ਦੀ ਟੀਮ ਦਾ ਕੋਈ ਰਿਐਕਸ਼ਨ ਸਾਹਮਣੇ ਨਹੀਂ ਆਇਆ ਹੈ।

More News

NRI Post
..
NRI Post
..
NRI Post
..