ਸੰਯੁਕਤ ਕਿਸਾਨ ਮੋਰਚਾ ਵੱਲੋਂ ਲਖੀਮਪੁਰ ਖੇੜੀ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ

by jaskamal

ਨਿਊਜ਼ ਡੈਸਕ : ਲਖੀਮਪੁਰ ਖੇੜੀ ਦੀ ਘਟਨਾ ਨੂੰ ਲੈ ਕੇ ਸੰਯੁਕਤ ਸਮਾਜ ਮੋਰਚਾ ਤੇ ਦੇਸ਼ ਭਰ 'ਚੋਂ ਆਏ ਕਿਸਾਨ ਆਗੂਆਂ ਦੀ ਯੂਪੀ ਪ੍ਰਸ਼ਾਸਨ ਨਾਲ ਮੀਟਿੰਗ ਹੋਈ। ਮੀਟਿੰਗ 'ਚ ਸੰਯੁਕਤ ਸਮਾਜ ਮੋਰਚਾ ਦੇ ਆਗੂਆਂ ਨੇ ਮੁੱਖ ਮੰਤਰੀ ਨਾਲ ਮਿਲਣ ਦਾ ਸਮਾਂ ਮੰਗਿਆ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪੀੜਤ ਪਰਿਵਾਰਾਂ ਨੂੰ ਮਿਲੇ ਤੇ ਪਰਿਵਾਰਾਂ ਨੂੰ ਕਿਹੜੀਆਂ ਸਮੱਸਿਆਵਾਂ ਹਨ ਉਨ੍ਹਾਂ ਤੋਂ ਜਾਣੂ ਹੋਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੀੜਤ ਪਰਿਵਾਰਾਂ ਦੀ ਮਦਦ ਕੀਤੀ ਜਾਵੇਗੀ। ਅਸੀਂ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ ਤੇ ਮੁੱਖ ਮੰਤਰੀ ਨੂੰ ਮਿਲਣ ਲਈ ਸਮਾਂ ਮੰਗਿਆ ਹੈ।

ਕਿਸਾਨ ਆਗੂ ਦਾ ਕਹਿਣਾ ਹੈ ਕਿ ਅਜੇ ਮਿਸ਼ਰਾ ਤੇ ਜਿਹੜਾ ਮੁਕਦਮਾ ਬਣਾਇਆ ਹੈ ਪਰ ਜਿਹੜੀ ਕਾਰਵਾਈ ਹੋਣੀ ਚਾਹੀਦੀ ਸੀ ਉਹ ਕਾਰਵਾਈ ਨਹੀਂ ਕੀਤੀ ਗਈ। ਸੁਪਰੀਮ ਕੋਰਟ ਦੀ ਸਿੱਟ ਦੀ ਟੀਮ ਨੇ ਜਾਂਚ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਡਾ ਉਦੇਸ਼ ਹੈ ਅਜੇ ਮਿਸ਼ਰਾ ਨੂੰ ਮੰਤਰੀ ਮੰਡਲ ਵਿਚੋਂ ਹਟਾਇਆ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਸਾਡੀਆਂ ਸ਼ਰਤਾਂ ਨਾ ਮੰਨੀਆਂ ਤਾਂ ਅੰਦੋਲਨ ਕਰਾਂਗੇ।