ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਵੱਲੋਂ ਸਿਮਰਨਜੀਤ ਮਾਨ ਦੀ ਹਮਾਇਤ ਦਾ ਐਲਾਨ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ਵਿਚ ਮੌਤ ਪਿੱਛੋਂ ਉਨ੍ਹਾਂ ਦੀਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਜਿਤਾਉਣ ਬਾਰੇ ਸ਼ੋਸਲ ਮੀਡੀਆ ਉਤੇ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ । ਸੰਯੁਕਤ ਸਮਾਜ ਮੋਰਚੇ ਦੇ ਹਲਕਾ ਅਮਰਗੜ੍ਹ ਤੋਂ ਉਮੀਦਵਾਰ ਸਤਵੀਰ ਸਿੰਘ ਸੀਰਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੀ ਹਮਾਇਤ ਦਾ ਐਲਾਨ ਕੀਤਾ ਗਿਆ ਹੈ।

ਸਤਵੀਰ ਸਿੰਘ ਸੀਰਾ ਨੇ ਕਿਹਾ ਕਿ ਉਹ ਦੀਪ ਸਿੱਧੂ ਦੀ ਮੌਤ ਉਪਰੰਤ ਦੇਸ਼ਾਂ ਵਿਦੇਸ਼ਾਂ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਹੁਕਮ ਨੂੰ ਮੰਨਦੇ ਹੋਏ ਸਿਮਰਨਜੀਤ ਸਿੰਘ ਮਾਨ ਦਾ ਸਮਰਥਨ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਮਾਨ ਦੀ ਜਿੱਤ ਲਈ ਤੇ ਪੰਜਾਬ ਨੂੰ ਬਚਾਉਣ ਲਈ ਮੁਹਿੰਮ ਨੂੰ ਜਾਰੀ ਰੱਖਣਗੇ।

More News

NRI Post
..
NRI Post
..
NRI Post
..