ਦਰਬਾਰ ਸਾਹਿਬ ‘ਚ ਸੰਗਤ ਅਥਾਹ ਸ਼ਰਧਾ ਨਾਲ ਮਨਾ ਰਹੀ ਹੈ 400 ਸਾਲਾਂ ਪ੍ਰਕਾਸ਼ ਦਿਹਾੜਾ

by vikramsehajpal

ਅੰਮ੍ਰਿਤਸਰ (ਦੇਵ ਇੰਦਰਜੀਤ) : ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਿਥੇ ਸੰਗਤ ਨੂੰ ਇਸ ਪਾਵਨ ਪਵਿਤਰ ਦਿਹਾੜੇ ਦੀ ਵਧਾਈ ਦਿੱਤੀ ਉਥੇ ਹੀ ਉਨ੍ਹਾਂ ਕਿਹਾ ਕਿ ਅੱਜ ਦਾ ਇਹ ਇਤਿਹਾਸਕ ਸ਼ਤਾਬਦੀ ਦਿਹਾੜਾ ਜੋ ਕਿ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਮਨਾਇਆ ਜਾ ਰਿਹਾ ਹੈ। ਇਸ ਵਿੱਚ ਸੰਗਤ ਵੱਡੀ ਗਿਣਤੀ ਵਿੱਚ ਗੁਰੂ ਘਰ ਨਤਮਸਤਕ ਹੋਣ ਲਈ ਪਹੁੰਚੀ। ਇਸ ਦੀ ਸੰਗਤ ਨੂੰ ਲੱਖ-ਲੱਖ ਵਧਾਈਆਂ।

ਭਾਵੇਂ ਸਰਕਾਰ ਵੱਲੋਂ ਲੌਕਡਾਊਨ ਲਗਾਇਆ ਗਿਆ ਹੈ ਕੋਰੋਨਾ ਮਹਾਮਾਰੀ ਦੇ ਡਰ ਤੋਂ ਲੋਕਾਂ ਨੂੰ ਘਰਾਂ ਵਿੱਚ ਰੋਕਿਆ ਦਾ ਰਿਹਾ ਹੈ ਫਿਰ ਵੀ ਸੰਗਤ ਵਿੱਚ ਗੁਰੂ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਇਨ੍ਹਾਂ ਉਤਸ਼ਾਹ ਅਤੇ ਚਾਹ ਹੈ ਕਿ ਸੰਗਤ ਅੱਗੇ ਸਰਕਾਰ ਦੀਆਂ ਹਿਦਾਇਤਾਂ ਛੋਟੀਆਂ ਪੈਦਿਆਂ ਨਜ਼ਰ ਆ ਰਹੀਆਂ ਹਨ। ਇਸ ਦੇ ਚਲਦੇ ਸੰਗਤ ਵੱਡੀ ਗਿਣਤੀ ਵਿੱਚ ਗੁਰੂ ਘਰ ਮੱਥਾ ਟੇਕਣ ਪਹੁੰਚ ਰਹੀਆਂ ਹਨ।ਸ਼੍ਰੋਮਣੀ ਕਮੇਟੀ ਦੇ ਸਕੱਤਰ ਭਗਵੰਤ ਸਿੰਘ ਨੇ ਵੀ ਜਿਥੇ ਸੰਗਤ ਨੂੰ ਇਸ ਪਾਵਨ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ।

ਉਥੇ ਹੀ ਸਾਰੀਆਂ ਹੀ ਨਾਨਕ ਨਾਮ ਲੇਵਾ ਸੰਗਤ ਨੂੰ ਗੁਰੂ ਮਹਾਰਾਜ ਦੀਆ ਸਿੱਖਿਆਵਾਂ ਉੱਤੇ ਚਲਦੇ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਮਹਾਰਾਜ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਸਿਰਫ਼ ਸਿਖਾ ਦੇ ਹੀ ਗੁਰੂ ਨਹੀ ਬਲਕਿ ਸਮੁੱਚੀ ਧਰਮ ਦੇ ਲੋਕਾਂ ਦੇ ਰਹਿਬਰ ਸਨ। ਜਿਨ੍ਹਾਂ ਕੋਮ ਦੀ ਖਾਤਰ ਕੁਰਬਾਣੀ ਦਿੱਤੀ। ਅਜਿਹੀ ਸਖਸ਼ੀਅਤ ਦੇ ਜਨਮ ਦਿਹਾੜੇ ਮੌਕੇ ਸੰਗਤ ਵੱਲੋਂ ਗੁਰੂ ਘਰ ਹਾਜਰੀਆ ਭਰੀਆਂ ਜਾ ਰਹੀਆਂ ਹਨ ਅਤੇ ਅੱਜ ਦੇ ਇਸ ਪਾਵਨ ਪਵਿਤਰ ਦਿਹਾੜੇ ਦੀਆ ਸੰਗਤ ਨੂੰ ਲੱਖ-ਲੱਖ ਵਧਾਈ।