ਘੱਲੂਘਾਰਾ ਦਿਵਸ ਮੌਕੇ ਹਰਿਮੰਦਰ ਸਾਹਿਬ ਪਹੁੰਚਿਆ ਸੰਗਤਾਂ, ਸਖ਼ਤ ਪ੍ਰਬੰਧ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਘੱਲੂਘਾਰਾ ਦਿਵਸ ਮੌਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਸਮਾਗਮ ਦੌਰਾਨ ਭਾਰੀ ਗਿਣਤੀ 'ਚ ਸੰਗਤਾਂ ਪਹੁੰਚਿਆ ਹਨ। ਇਸ ਦੇ ਨਾਲ ਹੀ ਕਈ ਸਿੱਖ ਜਥੇਬੰਦੀਆਂ ਦੇ ਆਗੂ ਵੀ ਪਹੁੰਚੇ। ਉੱਥੇ ਹੀ ਸਮਾਗਮ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਿੱਖ ਕੌਮ ਦੇ ਨਾਮ ਸੰਦੇਸ਼ ਦਿੱਤਾ। ਉਨ੍ਹਾਂ ਨੇ ਕਿਹਾ ਕਿ ਘੱਲੂਘਾਰੇ ਦਾ ਸਭ ਯਾਦ ਹੈ…. ਜੇ ਭਾਰਤ ਸਰਕਾਰ ਚਾਹੁੰਦੀ ਹੈ ਕਿ ਸਿੱਖ 84 ਵਿੱਚ ਮਿਲੇ ਡੂੰਘੇ ਜਖਮਾਂ ਨੂੰ ਭੁੱਲ ਜਾਵੇ ਤਾਂ ਅਜਿਹਾ ਕਦੇ ਨਹੀ ਹੋ ਸਕਦਾ । ਖ਼ਾਲਸਾ ਸਮਰੱਥ ਹੈ.... ਸਾਡੀ ਸ਼ਕਤੀ ਘੱਟ ਨਹੀ ਬਲਕਿ ਬਿਖਰੀ ਹੋਈ ਹੈ ।

ਇਸ ਨੂੰ ਇਕੱਠੇ ਕਰਨ ਦੀ ਲੋੜ ਹੈ। ਦੱਸ ਦਈਏ ਕਿ ਇਸ ਮੌਕੇ ਕਿਸੇ ਵੀ ਸ਼ਰਾਰਤੀ ਅਨਸਰਾਂ ਵਲੋਂ ਮਾਹੌਲ ਨੂੰ ਖ਼ਰਾਬ ਨਾ ਕੀਤਾ ਜਾਵੇ ।ਇਸ ਲਈ ਵੀ ਭਾਰੀ ਪੁਲਿਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ। ਦਰਬਾਰ ਸਾਹਿਬ ਕੰਪਲੈਕਸ ਅੰਦਰ ਸਿਵਲ ਕੱਪੜਿਆਂ 'ਚ ਪੁਲਿਸ ਅਧਿਕਾਰੀ ਤਾਇਨਾਤ ਕੀਤੇ ਹਨ ।ਦੱਸਣਯੋਗ ਹੈ ਕਿ ਜੂਨ 1984 ਵਿੱਚ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਫੋਜੀ ਹਮਲੇ ਘੱਲੂਘਾਰਾ ਦੀ ਯਾਦ ਵਿੱਚ 39ਵੀਂ ਬਰਸੀ ਸਮਾਗਮ ਮੌਕੇ ਸ਼੍ਰੀ ਅਕਾਲ ਤਖ਼ਤ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ ।