ਸੰਗਰੂਰ ਜ਼ਿਮਨੀ ਚੋਣ 2022: CM ਮਾਨ ਭਦੌੜ ਗੁਰਮੇਲ ਸਿੰਘ ਦੇ ਹੱਕ ‘ਚ ਕਰਨਗੇ ਰੋਡ ਸ਼ੋਅ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਮ ਆਦਮੀ ਪਾਰਟੀ ਨੇ ਸੰਗਰੂਰ ਜ਼ਿਮਨੀ ਚੋਣ 'ਚ ਜਿੱਤ ਹਾਸਿਲ ਕਰਨ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ‘ਆਪ’ ਦੇ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ 'ਚ CM ਮਾਨ ਪ੍ਰਚਾਰ ਕਰਨਗੇ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਸੰਗਰੂਰ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਨੌਜਵਾਨ ਉਮੀਦਵਾਰ ਗੁਰਮੇਲ ਦੇ ਹੱਕ 'ਚ ਰੋਡ ਸ਼ੋਅ ਕੀਤਾ ਜਾਵੇਗਾ।


ਇਸ ਦੇ ਨਾਲ ਹੀ CM ਮਾਨ ਨਾਲ ਸਿੱਖਿਆ ਮੰਤਰੀ ਮੀਤ ਹੇਅਰ ਵੀ ਮੌਜੂਦ ਰਹਿਣਗੇ। ਦੱਸ ਦੇਈਏ ਕਿ ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਲਈ 23 ਜੂਨ ਨੂੰ ਜ਼ਿਮਨੀ ਚੋਣ ਹੋਣੀ ਹੈ। ਨਤੀਜੇ 26 ਜੂਨ ਨੂੰ ਐਲਾਨੇ ਜਾਣਗੇ। ਹੁਣ ਪੰਜਾਬ ਦੀ ਰਾਜਨੀਤੀ 'ਚ ਇੱਕ ਨਵਾਂ ਚਿਹਰਾ ਸਾਹਮਣੇ ਆਵੇਗਾ।