ਸੰਗਰੂਰ ਜ਼ਿਮਨੀ ਚੋਣਾਂ : ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਰਕਰਾਂ ਦਾ ਕੀਤਾ ਧੰਨਵਾਦ

by jaskamal

ਨਿਊਜ਼ ਡੈਸਕ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸੰਗਰੂਰ ਜ਼ਿਮਨੀ ਚੋਣ ਲਈ ਹੋਈ ਵੋਟਿੰਗ ਲਈ ਸਾਂਝੇ ਪੰਥਕ ਤੇ ਸ਼੍ਰੋਮਣੀ ਅਕਾਲੀ ਦਲ-ਬਸਪਾ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਦੇ ਹੱਕ 'ਚ ਕੀਤੇ ਜਾ ਰਹੇ ਯਤਨਾਂ ਲਈ ਪਾਰਟੀ ਵਰਕਰਾਂ ਤੇ ਆਗੂਆਂ ਦਾ ਧੰਨਵਾਦ ਕੀਤਾ। 

 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਬੀਬਾ ਰਾਜੋਆਣਾ ਦੇ ਹੱਕ 'ਚ ਲੋਕਾਂ ਤੱਕ ਪਹੁੰਚਣ ਲਈ ਸਮੂਹ ਪੰਥਕ ਜਥੇਬੰਦੀਆਂ ਦੇ ਨਾਲ-ਨਾਲ ਬਹੁਜਨ ਸਮਾਜ ਪਾਰਟੀ ਦੇ ਕੇਡਰ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਲਈ ਵਚਨਬੱਧ ਹੈ ਜੋ ਜੇਲ੍ਹਾਂ 'ਚ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਜੇਲ੍ਹਾਂ 'ਚ ਬੰਦ ਹਨ।