ਸੰਗਰੂਰ ਜਿਮਣੀ ਚੋਣਾਂ : ਪੋਲਿੰਗ ਬੂਥ ਦੇ 100 ਮੀਟਰ ਦੇ ਦਾਇਰੇ ਅੰਦਰ ਪ੍ਰਚਾਰ ਕਰਨ ‘ਤੇ ਪਾਬੰਦੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੰਗਰੂਰ ਜਿਮਣੀ ਚੋਣਾਂ ਦੇ ਕਿਸੇ ਵੀ ਪੋਲਿੰਗ ਬੂਥ ਦੇ 200 ਮੀਟਰ ਦੇ ਦਾਇਰੇ ਅੰਦਰ ਪ੍ਰਾਈਵੇਟ ਵਾਹਨਾਂ ਦੇ ਦਾਖਲੇ ’ਤੇ ਪਾਬੰਦੀ ਰਹੇਗੀ ਤੇ ਪੋਲਿੰਗ ਬੂਥ ਦੇ 100 ਮੀਟਰ ਦੇ ਦਾਇਰੇ ਅੰਦਰ ਕੋਈ ਵੀ ਉਮੀਦਵਾਰ ਚੋਣ ਪ੍ਰਚਾਰ ਆਦਿ ਨਹੀਂ ਕਰ ਸਕਦਾ ਹੈ । ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣ ਅਤੇ ਨਿਰੰਤਰ ਨਿਗਰਾਨੀ ਲਈ ਵਾਲੰਟੀਅਰਾਂ ਦੀ ਤਾਇਨਾਤੀ ਕੀਤੀ ਗਈ ਹੈ। ਹਲਕੇ ਦੇ ਰੈਸਟੋਰੈਂਟਾਂ,ਧਰਮਸ਼ਾਲਾਵਾਂ ਆਦਿ ਦੀ ਚੈਕਿੰਗ ਕੀਤੀ ਜਾਵੇ ।

ਜਿਕਰਯੋਗ ਹੈ ਕਿ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਕੁੱਲ ਵੋਟਰਾਂ ਦੀ ਗਿਣਤੀ 15,69,240 ਵੋਟਰ ਸ਼ਾਮਲ ਹਨ ਜਿਨਾਂ 'ਚ 8,30,056 ਪੁਰਸ਼ ਵੋਟਰ ਜਦਕਿ 7,39,140 ਮਹਿਲਾ ਵੋਟਰ ਹਨ। ਇਸ ਦੇ ਨਾਲ ਹੀ 44 ਟਰਾਂਸਜੈਂਡਰ ਵੋਟਰ ਵੀ ਸ਼ਾਮਲ ਹਨ, ਜੋ ਇੰਨ੍ਹਾਂ ਜ਼ਿਮਣੀ ਚੋਣਾਂ 'ਚ ਭਾਗ ਲੈਣਗੇ। ਸਾਲ 2014 ਅਤੇ ਸਾਲ 2019 ਦੀਆਂ ਲੋਕ ਸਭਾ ਚੋਣਾਂ 'ਚ ਆਪ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਸੀਟ 'ਤੇ ਲਗਾਤਾਰ ਦੋ ਵਾਰ ਜਿੱਤ ਦਰਜ ਕਰ ਚੁੱਕੇ ਹਨ