ਸੰਗਰੂਰ ਜਿਮਣੀ ਚੋਣਾਂ : CM ਮਾਨ ਨੇ ਜ਼ੋਰਦਾਰ ਢੰਗ ਨਾਲ ਵੋਟ ਪਾਉਣ ਦੀ ਕੀਤੀ ਅਪੀਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ। CM ਭਗਵੰਤ ਮਾਨ ਨੇ ਸੰਗਰੂਰ ਲੋਕ ਸਭਾ ਸੀਟ ਛੱਡ ਦਿੱਤੀ ਸੀ। ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਗਭਗ ਤਿੰਨ ਮਹੀਨੇ ਪਹਿਲਾਂ ਸ਼ਾਨਦਾਰ ਜਿੱਤ ਨਾਲ ਪੰਜਾਬ ਦੀ ਸੱਤਾ 'ਚ ਆਈ ਆਮ ਆਦਮੀ ਪਾਰਟੀ ਲਈ ਸਖ਼ਤ ਚੁਣੌਤੀ ਹੈ।

CM ਮਾਨ ਨੇ ਟਵੀਟ ਕਰਕੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਮਾਨ ਨੇ ਦੱਸਿਆ ਕਿ ਅੱਜ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਾਂ ਪੈ ਰਹੀਆਂ ਹਨ। ਸੰਗਰੂਰ ਦੇ ਕ੍ਰਾਂਤੀਕਾਰੀ ਲੋਕਾਂ ਨੂੰ ਮੇਰੀ ਅਪੀਲ ਹੈ ਕਿ ਆਪਣੇ ਬੱਚਿਆਂ ਦੇ ਬਿਹਤਰ ਭਵਿੱਖ ਅਤੇ ਇਲਾਕੇ ਦੇ ਵਿਕਾਸ ਲਈ ਇਸ ਜ਼ਿਮਨੀ ਚੋਣ ਵਿੱਚ ਵੋਟ ਪਾਓ।