ਸੰਗਰੂਰ ਲੋਕ ਸਭਾ ਸੀਟ ‘ਤੇ ਜਲਦ ਹੋਵੇਗੀ ਜ਼ਿਮਨੀ ਚੋਣ ਸ਼ੁਰੂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੰਗਰੂਰ ਲੋਕ ਸਭਾ ਸੀਟ ਲਈ ਜ਼ਿਮਨੀ ਚੋਣ ਲਈ 23 ਜੂਨ ਨੂੰ ਵੋਟਾਂ ਪੈਣਗੀਆਂ। ਨਾਮਜ਼ਦਗੀਆਂ 30 ਮਈ ਤੋਂ 6 ਜੂਨ ਤੱਕ ਹੋਣਗੀਆਂ। ਨਾਮਜ਼ਦਗੀਆਂ ਦੀ ਪੜਤਾਲ 7 ਜੂਨ ਨੂੰ ਹੋਵੇਗੀ। 9 ਜੂਨ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਇਸ ਦਾ ਨਤੀਜਾ 26 ਜੂਨ ਨੂੰ ਐਲਾਨਿਆ ਜਾਵੇਗਾ।

ਸੰਗਰੂਰ ਸੀਟ ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਹੈ। ਮਾਨ ਨੇ ਇੱਥੋਂ ਲਗਾਤਾਰ ਦੋ ਲੋਕ ਸਭਾ ਚੋਣਾਂ ਜਿੱਤੀਆਂ ਸਨ। 2019 'ਚ ਜਦੋਂ ਪੂਰੇ ਦੇਸ਼ 'ਚ 'ਆਪ' ਦੇ ਲੋਕ ਸਭਾ ਉਮੀਦਵਾਰ ਹਾਰ ਗਏ ਸਨ ਤਾਂ ਮਾਨ ਇਕੱਲੇ ਹੀ ਜਿੱਤ ਕੇ ਲੋਕ ਸਭਾ 'ਚ ਪਹੁੰਚੇ ਸਨ।