ਪੱਤਰ ਪ੍ਰੇਰਕ : ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਉਸ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ। ਇਸ ਤੋਂ ਪਹਿਲਾਂ ਵੀਰਵਾਰ ਨੂੰ ਅਦਾਲਤ ਨੇ ਜ਼ਮਾਨਤ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਦੱਸ ਦਈਏ ਕਿ ਸੰਜੇ ਸਿੰਘ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 4 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਸੀ। ਵੀਰਵਾਰ ਨੂੰ ਹੋਈ ਸੁਣਵਾਈ ਦੌਰਾਨ ਈਡੀ ਨੇ ਜ਼ਮਾਨਤ ਪਟੀਸ਼ਨ ਦਾ ਸਖ਼ਤ ਵਿਰੋਧ ਕਰਦਿਆਂ ਆਪਣੀ ਪਟੀਸ਼ਨ 'ਚ ਕਿਹਾ ਸੀ ਕਿ ਸੰਜੇ ਸਿੰਘ ਨਿਆਇਕ ਹਿਰਾਸਤ 'ਚ ਹੈ। ਅਜਿਹੇ 'ਚ ਉਸ ਦੀ ਪਟੀਸ਼ਨ 'ਤੇ ਸੁਣਵਾਈ ਦਾ ਕੋਈ ਵਾਜ਼੍ਹਬ ਨਹੀਂ ਹੈ।
ਇਥੇ ਦੱਸਣਯੋਗ ਹੈ ਕਿ 17 ਅਕਤੂਬਰ ਨੂੰ ਸੁਣਵਾਈ ਹੋਈ ਸੀ। ਸੰਜੇ ਨੇ ਅਦਾਲਤ ਨੂੰ ਦੱਸਿਆ ਸੀ ਕਿ ਉਸ ਨੂੰ ਸੱਤਾ ਦੀ ਦੁਰਵਰਤੋਂ ਕਰਕੇ ਗ੍ਰਿਫਤਾਰ ਕੀਤਾ ਗਿਆ ਸੀ। ਮਨੀ ਲਾਂਡਰਿੰਗ ਕਾਨੂੰਨ ਜ਼ੁਲਮ ਦਾ ਸਾਧਨ ਨਹੀਂ ਬਣ ਸਕਦਾ। ਉਨ੍ਹਾਂ ਕਿਹਾ ਕਿ ਈਡੀ ਨੇ ਇਸ ਮਾਮਲੇ ਵਿੱਚ ਮੈਨੂੰ ਇੱਕ ਵੀ ਸੰਮਨ ਜਾਰੀ ਨਹੀਂ ਕੀਤਾ ਹੈ। 4 ਅਕਤੂਬਰ ਨੂੰ, ਉਹ ਮੇਰੇ ਘਰ ਪਹੁੰਚੇ ਅਤੇ ਮੇਰੀ ਤਲਾਸ਼ੀ ਲਈ ਅਤੇ ਅਚਾਨਕ ਮੈਨੂੰ ਗ੍ਰਿਫਤਾਰ ਕਰ ਲਿਆ।



