ਸਸੰਦ ਮੈਬਰ ਸੰਤੋਖ ਚੋਧਰੀ ਦੇ ਦੇਹਾਂਤ ‘ਤੇ ਸੰਤ ਸੀਚੇਵਾਲ ਨੇ ਦੁਖ ਦਾ ਕੀਤਾ ਪ੍ਰਗਟਾਵਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਸਸੰਦ ਮੈਬਰ ਸੰਤੋਖ ਸਿੰਘ ਚੋਧਰੀ ਦੇ ਦੇਹਾਂਤ ਤੋਂ ਬਾਅਦ ਹੁਣ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦੇ ਕਿਹਾ ਮੈਬਰ ਪਾਰਲੀਮੈਟ ਸੰਤੋਖ ਸਿੰਘ ਚੋਧਰੀ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਸਦਮਾ ਲੱਗਾ। ਉਹ ਜਲੰਧਰ ਹਲਕੇ ਤੋਂ 2 ਵਾਰ ਲੋਕ ਸਭਾ ਦੀ ਚੋਣ ਜਿੱਤ ਚੁੱਕੇ ਹਨ। ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਬਖਸ਼ਣ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 'ਚ ਜਲੰਧਰ ਦੇ ਕਾਂਗਰਸ ਸਸੰਦ ਮੈਬਰ ਸੰਤੋਖ ਸਿੰਘ ਨੂੰ ਦਿਲ ਦਾ ਦੌਰਾ ਪਾ ਗਿਆ ਸੀ। ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਦੱਸ ਦਈਏ ਕਿ ਰਾਹੁਲ ਗਾਂਧੀ ਨੇ 10 ਜਨਵਰੀ ਨੂੰ ਯਾਤਰਾ ਸ਼ੁਰੂ ਕੀਤੀ ਸੀ।