ਸਾਊਦੀ ਕ੍ਰਾਊਨ ਪ੍ਰਿੰਸ ਨੂੰ ਮਿਲ ਅਜੀਤ ਡੋਭਾਲ ਨੇ ਕਸ਼ਮੀਰ ਮੁੱਦੇ ‘ਤੇ ਕੀਤੀ ਚਰਚਾ

by mediateam

ਨਵੀਂ ਦਿੱਲੀ (Vikram Sehajpal) : ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਭੋਡਾਲ ਨੇ ਸਾਊਦੀ ਅਰਬ 'ਚ ਅੱਜ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਜੰਮੂ-ਕਸ਼ਮੀਰ 'ਤੇ ਭਾਰਤ ਦਾ ਪੱਖ ਰੱਖਦੇ ਹੋਏ ਕਸ਼ਮੀਰ 'ਤੇ ਭਾਰਤ ਦੇ ਦ੍ਰਿਸ਼ਟੀਕੋਣ ਤੇ ਕਾਰਵਾਈ ਬਾਰੇ ਗੰਭੀਰ ਚਰਚਾ ਕੀਤੀ।

ਐੱਨਐੱਸਏ ਭੋਡਾਲ ਮੰਗਲਵਾਰ ਨੂੰ ਸਾਊਦੀ ਅਰਬ ਦੇ ਦੌਰੇ 'ਤੇ ਰਿਆਦ ਪਹੁੰਚੇ ਹਨ। ਐੱਨਐੱਸਏ ਅਜੀਤ ਡੋਭਾਲ ਦੀ ਸਾਊਦੀ ਕ੍ਰਾਊਨ ਪ੍ਰਿੰਸ ਨਾਲ ਮੁਲਾਕਾਤ ਅਜਿਹੇ ਸਮੇਂ ਹੋਈ ਜਦੋ ਇਮਰਾਨ ਖ਼ਾਨ ਨੇ ਕੁਝ ਦਿਨ ਪਹਿਲਾਂ ਹੀ ਕਸ਼ਮੀਰ ਮੁੱਦੇ 'ਤੇ ਅਰਬ ਦਾ ਸਮਰਥਨ ਹਾਸਿਲ ਕਰਨ ਲਈ ਕੋਸ਼ਿਸ਼ ਕੀਤੀ ਸੀ।

More News

NRI Post
..
NRI Post
..
NRI Post
..