ਹੈਵਾਨੀਅਤ! ਮਾਮੇ ਨੇ ਆਪਣੀ ਹੀ ਭਾਣਜੀ ਨੂੰ ਬਣਾਇਆ ਹਵਸ ਦਾ ਸ਼ਿਕਾਰ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਲੌਰ ਤੋਂ ਰਿਸ਼ਤਿਆਂ ਨੂੰ ਤਾਰ -ਤਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ , ਜਿੱਥੇ 15 ਸਾਲਾਂ ਨਾਬਾਲਗ ਕੁੜੀ ਨੂੰ ਉਸ ਨੇ ਮਾਮੇ ਨੇ ਹਵਸ ਦਾ ਸ਼ਿਕਾਰ ਬਣਾਇਆ । ਦੱਸਿਆ ਜਾ ਰਿਹਾ ਭੈਣ ਦੀਆਂ ਚੀਕਾਂ ਸੁਣ ਕੇ ਉਸ ਦਾ ਭਰਾ ਕੰਧ ਟੱਪ ਕੇ ਅੰਦਰ ਆਇਆ ਤਾਂ ਦੋਸ਼ੀ ਧੱਕਾ ਮਾਰ ਕਰ ਮੌਕੇ ਤੋਂ ਫਰਾਰ ਹੋ ਗਿਆ ।ਫਿਲਹਾਲ ਪੁਲਿਸ ਨੇ ਪੀੜਤਾ ਦੇ ਬਿਆਨਾਂ ਆਧਾਰ 'ਤੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ। ਡਾਕਟਰਾਂ ਅਨੁਸਾਰ ਹਸਪਤਾਲ ਵਿੱਚ ਮਹਿਲਾ ਡਾਕਟਰ ਨਾ ਹੋਣ ਕਾਰਨ ਉਸ ਦਾ ਮੈਡੀਕਲ ਨਹੀ ਹੋ ਸਕਿਆ ਸੀ ।

ਪੀੜਤ ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਹਸਪਤਾਲ ਤੋਂ ਵਾਪਸ ਚੱਲੇ ਜਾਣ ਲਈ ਧਮਕਾਇਆ ਜਾ ਰਿਹਾ ਸੀ ਤੇ ਸ਼ਿਕਾਇਤ ਵਾਪਸ ਲੈਣ ਲਈ ਪੈਸਿਆਂ ਦਾ ਲਾਲਚ ਦਿੱਤਾ ਗਿਆ। ਪੀੜਤ ਦੀ ਮਾਤਾ ਨੇ ਕਿਹਾ ਕਿ ਰਿਸ਼ਤੇ ਵਿੱਚ ਲੱਗਦਾ ਉਸ ਦਾ ਭਰਾ 25 ਸਾਲ ਦਾ ਹੈ। ਬੀਤੀ ਦਿਨੀ ਜਦੋ ਉਸ ਦੀ ਨਾਬਾਲਗ ਕੁੜੀ ਘਰ ਵਿੱਚ ਇੱਕਲੀ ਸੀ ਤਾਂ ਉਸ ਦੇ ਭਰਾ ਨੇ ਉਸ ਦੀ ਧੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ, ਜਦੋ ਪੀੜਤਾ ਨੇ ਵਿਰੋਧ ਕੀਤਾ ਤਾਂ ਉਸ ਨਾਲ ਬੁਰੀ ਤਰਾਂ ਕੁੱਟਮਾਰ ਕਰਕੇ ਉਸ ਦੇ ਕੱਪੜੇ ਪਾੜ ਦਿੱਤੇ ।ਨਾਬਾਲਗ ਧੀ ਦੀ ਚੀਕਾਂ ਸੁਣ ਕੇ ਉਸ ਦਾ ਵੱਡਾ ਭਰਾ ਕੰਧ ਟੱਪ ਕੇ ਘਰ ਅੰਦਰ ਦਾਖ਼ਲ ਹੋਇਆ ਤਾਂ ਦੋਸ਼ੀ ਉਸ ਨੂੰ ਧੱਕਾ ਮਾਰ ਕੇ ਫਰਾਰ ਹੋ ਗਿਆ । ਪੁਲਿਸ ਵਲੋਂ ਮਾਮਲਾ ਦਰਜ਼ ਕਰਕੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ ।