ਵੋਟਾਂ ਤੋਂ ਪਹਿਲਾਂ ਪੂਰੇ ਪੰਜਾਬ ‘ਚ “ਅਕਾਲੀ ਦਲ ਤੋਂ ਪੰਜਾਬ ਬਚਾਲੋ : CM ਭਗਵੰਤ ਮਾਨ

by jagjeetkaur

ਅਕਾਲੀ ਦਲ ਵੱਲੋ ਆਉਣ ਵਾਲੇ ਦਿਨਾਂ 'ਚ ਸ਼ੁਰੂ ਕੀਤੀ ਜਾਣ ਵਾਲੀ ‘ਪੰਜਾਬ ਬਚਾਓ ਯਾਤਰਾ’ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਟਵੀਟ ਕਰ ਕੇ ਕਿਹਾ ਕਿ “ਸਾਰੇ ਪੰਜਾਬ ਨੂੰ 15 ਸਾਲ ਹਰੇਕ ਪੱਖ ਤੋਂ ਲੁੱਟ ਕੇ ਅਕਾਲੀ ਦਲ ਬਾਦਲ ਨੇ ਬੋਲਿਆ ਵੱਡਾ ਸੱਚ ..ਵੋਟਾਂ ਤੋਂ ਪਹਿਲਾਂ ਪੂਰੇ ਪੰਜਾਬ ਚ “ਅਕਾਲੀ ਦਲ ਤੋਂ ਪੰਜਾਬ ਬਚਾਲੋ “ ਯਾਤਰਾ ਸ਼ੁਰੂ ਕਰਨ ਦਾ ਐਲਾਨ .. ਇਸਦੀ ਮਾਫੀ ਕਦੇ ਫੇਰ ਮੰਗ ਲੈਣਗੇ..”

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਪਹਿਲੀ ਫਰਵਰੀ ਤੋਂ ਪੰਜਾਬ ਬਚਾਓ ਯਾਤਰਾ ਕੱਢਣ ਦਾ ਐਲਾਨ ਕੀਤਾ ਹੈ। ਪਾਰਟੀ ਨੇ ਇਹ ਵੀ ਫ਼ੈਸਲਾ ਲਿਆ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 10 ਤੋਂ 16 ਜਨਵਰੀ ਤੱਕ ਸ੍ਰੀ ਆਨੰਦਪੁਰ ਸਾਹਿਬ ਤੋਂ ਸ੍ਰੀ ਤਲਵੰਡੀ ਸਾਬੋ ਤੱਕ ‘ਆਪੇ ਗੁਰ ਚੇਲਾ ਨਗਰ ਕੀਰਤਨ’ ਸਜਾਏਗੀ।