SC ਨੇ ਰਾਜੋਆਣਾ ਦੀ ਸਜ਼ਾ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਕਹਿ ਇਹ ਗੱਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ 'ਚ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਘਟਾਉਣ ਦੀ ਅਰਜ਼ੀ ਤੇ ਜਲਦ ਹੀ ਸੁਣਵਾਈ ਕੀਤੀ ਜਾਵੇ। ਸੁਪਰੀਮ ਕੋਰਟ ਨੇ ਕਿਹਾ ਕਿ 2 ਮਈ ਦੇ ਹੁਕਮਾਂ 'ਤੇ ਫੈਸਲਾ ਲੈਣ ਲਈ ਦਿੱਤਾ ਗਿਆ। 2 ਮਹੀਨੇ ਦਾ ਸਮਾਂ ਬਹੁਤ ਪਹਿਲਾ ਹੀ ਖਤਮ ਹੋ ਗਿਆ ਸੀ। ਉਨ੍ਹਾਂ ਨੇ ਕਿਹਾ ਤੁਸੀਂ ਜੋ ਵੀ ਫੈਸਲਾ ਕਰਨਾ ਹੈ, ਉਹ ਜਲਦ ਲੈਣਾ ਪਵੇਗਾ। ਇਸ ਦੌਰਾਨ ਅਦਾਲਤ ਨੇ ਸਰਕਾਰ ਨੂੰ ਭਲਕੇ ਤੱਕ ਹਲਫਨਾਮਾ ਦਾਇਰ ਕਰਕੇ ਦੱਸਣ ਲੋ ਕਿਹਾ ਸੀ ।

ਜ਼ਿਕਰਯੋਗ ਹੈ ਕਿ ਬਲਵੰਤ ਸਿੰਘ ਰਾਜੋਆਣਾ ਦੇ ਅਦਾਲਤ ਵਿੱਚ ਬਿਆਨ ਅਨੁਸਾਰ ਉਨ੍ਹਾਂ ਤੇ ਪੰਜਾਬ ਪੁਲਿਸ ਦੇ SPO ਦਿਲਾਵਰ ਸਿੰਘ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਬੰਬ ਧਮਾਕੇ ਵਿੱਚ ਮਾਰ ਦਿੱਤਾ ਗਿਆ ਸੀ । ਦਿਲਾਵਰ ਸਿੰਘ ਨੇ ਮਨੁੱਖੀ ਬੰਬ ਬਣ ਕੇ ਜਮਲਾ ਕੀਤਾ ਸੀ ਤੇ ਰਾਜੋਆਣਾ ਉਸ ਦੇ ਪਿੱਛੇ ਸੀ। ਜਿਸ ਤੋਂ ਬਾਅਦ ਰਾਜੋਆਣਾ ਨੂੰ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ ਸੀ। ਇਸ ਦੌਰਾਨ ਹੀ ਰਾਜੋਆਣਾ ਨੇ ਹਾਈ ਕੋਰਟ ਵਿੱਚ ਅਪੀਲ ਪਾਉਣ ਤੋਂ ਇਨਕਾਰ ਕਰ ਦਿੱਤਾ ਸੀ ।