ਪੰਜਾਬ ‘ਚ ਅੱਜ ਤੋਂ 10ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਲਈ ਖੁਲੇ ਸਕੂਲ

by vikramsehajpal

ਅੰਮ੍ਰਿਤਸਰ (ਦੇਵ ਇੰਦਰਜੀਤ) : ਪੰਜਾਬ ਸਰਕਾਰ ਦੇ ਹੁਕਮਾਂ ’ਤੇ ਅੱਜ ਪੰਜਾਬ ਭਰ ’ਚ 10ਵੀਂ, 11ਵੀਂ ਅਤੇ 12ਵੀਂ ਜਮਾਤ ਦੀਆਂ ਆਫ਼ਲਾਈਨ ਕਲਾਸਾਂ ਲਈ ਸਕੂਲ ਖੋਲ੍ਹ ਦਿੱਤੇ ਗਏ ਹਨ। ਇਸੇ ਤਹਿਤ ਜਲੰਧਰ ’ਚ ਵੀ ਅੱਜ ਇਨ੍ਹਾਂ ਵਿਦਿਆਰਥੀਆਂ ਲਈ ਸਕੂਲ ਖੋਲ੍ਹ ਦਿੱਤੇ ਗਏ ਹਨ। ਕੋਰੋਨਾ ਨੂੰ ਲੈ ਕੇ ਜਾਰੀ ਕੀਤੀਆਂ ਗਈਆਂ ਗਾਈਡਲਾਈਨਜ਼ ਮੁਤਾਬਕ ਸਕੂਲ ’ਚ ਬੱਚਿਆਂ ਨੂੰ ਐਂਟਰੀ ਦੇਣ ਤੋਂ ਪਹਿਲਾਂ ਉਸ ਦਾ ਤਾਪਮਾਨ ਚੈੱਕ ਕੀਤਾ ਜਾ ਰਿਹਾ ਹੈ। ਨਹਿਰੂ ਗਾਰਡਨ ਸਕੂਲ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ’ਚ ਅਧਿਆਪਕਾਂ ਵੱਲੋਂ ਬੱਚਿਆਂ ’ਚ ਸਕੂਲਾਂ ’ਚ ਐਂਟਰੀ ਕਰਦੇ ਸਮੇਂ ਉਨ੍ਹਾਂ ਦਾ ਤਾਪਮਾਨ ਚੈੱਕ ਕੀਤਾ ਜਾ ਰਿਹਾ ਹੈ। ਇਸ ਦੇ ਇਲਾਵਾ ਉਨ੍ਹਾਂ ਦੇ ਮਾਤਾ-ਪਿਤਾ ਦਾ ਕੰਸੈਪਟ ਲੇਟਰ ਯਾਨੀ ਕਿ ਬੱਚਿਆਂ ਨੂੰ ਸਕੂਲ ਭੇਜਣ ਲਈ ਮਾਤਾ-ਪਿਤਾ ਦੀ ਸਹਿਮਤੀ ਦਾ ਚਿੱਠੀ ਵੀ ਚੈੱਕ ਕੀਤੀ ਜਾ ਰਹੀ ਹੈ। ਇਸ ਦੇ ਬਿਨਾਂ ਵਿਦਿਆਰਥੀਆਂ ਨੂੰ ਸਕੂਲ ’ਚ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।

ਸਕੂਲ ਦੇ ਅੰਦਰ ਮਾਸਕ ਪਹਿਨਣਾ ਲਾਜ਼ਮੀ ਹੈ, ਜਿਸ ਕਰਕੇ ਜਿਨ੍ਹਾਂ ਬੱਚਿਆਂ ਨੇ ਮਾਸਕ ਨਹੀਂ ਲਗਾਏ, ਉਨ੍ਹਾਂ ਨੂੰ ਮਾਸਕ ਵੀ ਦਿੱਤੇ ਜਾ ਰਹੇ ਹਨ। ਇਸ ਦੇ ਨਾਲ ਹੀ ਕਲਾਸਾਂ ’ਚ ਬੱਚਿਆਂ ਵਿਚਾਲੇ ਸਮਾਜਿਕ ਦੂਰੀ ਦਾ ਵੀ ਧਿਆਨ ਰੱਖਿਆ ਜਾ ਰਿਹਾ ਹੈ ਤਾਂਕਿ ਕੋਰੋਨਾ ਦੇ ਖ਼ਤਰੇ ਨੂੰ ਘੱਟ ਕੀਤਾ ਜਾ ਸਕੇ।