1 ਅਪ੍ਰੈਲ ਤੋਂ ਸਾਰੀਆਂ ਕਲਾਸਾਂ ਲਈ ਖੁੱਲ੍ਹ ਜਾਣਗੇ ਸਕੂਲ: ਮੁੱਖ ਮੰਤਰੀ ਕੇਜਰੀਵਾਲ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਦੇਸ਼ ਦੀ ਰਾਜਧਾਨੀ 'ਚ ਹੁਣ 1 ਅਪ੍ਰੈਲ ਤੋਂ ਸਾਰੀਆਂ ਕਲਾਸਾਂ ਲਈ ਸਕੂਲ ਖੋਲ੍ਹੇ ਜਾਣਗੇ। ਇਸ ਦੌਰਾਨ ਵਿਦਿਆਰਥੀਆਂ ਨੂੰ ਕੋਵਿਡ-19 ਇਨਫੈਕਸ਼ਨ ਦੀ ਸਖਤੀ ਨਾਲ ਪਾਲਣਾ ਕਰਨੀ ਪਵੇਗੀ। ਇਸ ਦੇ ਨਾਲ ਹੀ ਹਰ ਵਿਦਿਆਰਥੀ, ਟੀਚਿੰਗ ਸਟਾਫ਼ ਤੇ ਨਾਨ-ਟੀਚਿੰਗ ਸਟਾਫ਼ ਲਈ ਫੇਸ ਮਾਸਕ ਪਾਉਣ ਲਾਜ਼ਮੀ ਹੋਵੇਗਾ। ਅਜਿਹਾ ਨਾ ਕਰਨ 'ਤੇ ਦਿੱਲੀ ਸਰਕਾਰ ਨੇ ਜੁਰਮਾਨੇ ਦਾ ਐਲਾਨ ਕੀਤਾ ਹੈ। ਸੀਐਮ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਕੂਲ 1 ਅਪ੍ਰੈਲ ਤੋਂ ਪੂਰੀ ਤਰ੍ਹਾਂ ਆਫਲਾਈਨ ਕੰਮ ਕਰਨਗੇ। ਮਾਸਕ ਨਾ ਪਾਉਣ 'ਤੇ 500 ਰੁਪਏ ਦਾ ਜੁਰਮਾਨਾ ਲੱਗੇਗਾ। ਦਿੱਲੀ ’ਚ ਨਾਈਟ ਕਰਫਿਊ ਵੀ ਖਤਮ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਰੈਸਟਰੋਰੈਂਟ ਤੇ ਦੁਕਾਨਾਂ ਵੀ ਦੇਰ ਰਾਤ ਤੱਕ ਖੋਲ੍ਹੇ ਜਾ ਸਕਦੇ ਹਨ।