24 ਮਈ ਤੋਂ 23 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਰਹਿਣਗੇ ਸਕੂਲ…!

by vikramsehajpal

ਚੰਡੀਗੜ੍ਹ (ਦੇਵ ਇੰਦਰਜੀਤ) : ਵਿਜੈ ਇੰਦਰ ਸਿੰਗਲਾ ਨੇ ਕਿਹਾ ਕੋਵਿਡ ਕਾਰਨ ਪਿਛਲੇ ਸਾਲ ਤੋਂ ਸਕੂਲ ਬੰਦ ਹੋਣ ਤੋਂ ਬਾਅਦ ਸਿੱਖਿਆ ਵਿਭਾਗ ਦੇ ਅਧਿਆਪਕ ਮੋਬਾਇਲ ਐਪਲੀਕੇਸ਼ਨਾਂ ਅਤੇ ਟੀ. ਵੀ. ਚੈਨਲਾਂ ਸਮੇਤ ਵੱਖ-ਵੱਖ ਆਨਲਾਈਨ ਮਾਧਿਅਮਾਂ ਦੀ ਮਦਦ ਨਾਲ ਵਿਦਿਆਰਥੀਆਂ ਨੂੰ ਪੜ੍ਹਾ ਰਹੇ ਹਨ।

ਪੰਜਾਬ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਸੂਬੇ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਨਿੱਜੀ ਸਕੂਲਾਂ ਸਮੇਤ ਸਾਰੇ ਸਕੂਲ 24 ਮਈ ਤੋਂ 23 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਰਹਿਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਕੋਵਿਡ-19 ਮਹਾਮਾਰੀ ਦੇ ਕਾਰਨ ਵਿੱਦਿਅਕ ਸੰਸਥਾਵਾਂ ਵਿਦਿਆਰਥੀਆਂ ਲਈ ਪਹਿਲਾਂ ਹੀ ਬੰਦ ਕਰ ਦਿੱਤੀਆਂ ਗਈਆਂ ਸਨ ਅਤੇ ਹੁਣ ਇਕ ਮਹੀਨੇ ਲਈ ਸਕੂਲ ਅਧਿਆਪਕਾਂ ਅਤੇ ਹੋਰ ਸਟਾਫ਼ ਨੂੰ ਵੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਮਹਾਮਾਰੀ ਦੌਰਾਨ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਸਾਵਧਾਨੀਆਂ ਵਰਤਣ ਦੇ ਨਾਲ-ਨਾਲ ਲੋੜੀਂਦਾ ਉਪਾਅ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਕਦਮ ਚੁੱਕਣ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ ਨੇ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਖ਼ਤ ਮਿਹਨਤ ਕੀਤੀ ਹੈ, ਜੋ ਦਾਖ਼ਲਿਆਂ ਵਿਚ ਵਾਧਾ ਅਤੇ ਨਤੀਜਿਆਂ ਵਿਚ ਸੁਧਾਰ ਤੋਂ ਪ੍ਰਤੀਤ ਹੁੰਦਾ ਹੈ।

More News

NRI Post
..
NRI Post
..
NRI Post
..