Sidhu Moosewala ਦੇ ਘਰ ਗੂੰਜੀਆਂ ਕਿਲਕਾਰੀਆਂ, ਬੱਚੇ ਨੇ ਲਿਆ ਜਨਮ

by jaskamal

ਪੱਤਰ ਪ੍ਰੇਰਕ : ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਇੱਕ ਖੁਸ਼ਖਬਰੀ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ 'ਚ ਕਿਲਕਾਰੀਆਂ ਗੂੰਜੀਆਂ ਹਨ। ਸਿੱਧੂ ਮੂਸੇਵਾਲਾ ਅੱਜ ਛੋਟੇ ਪੈਰੀਂ ਪਰਤ ਆਇਆ ਹੈ। ਵਾਹਿਗੁਰੂ ਜੀ ਨੇ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਨੂੰ ਮੁੜ ਪੁੱਤਰ ਦੀ ਦਾਤ ਬਖਸ਼ੀ ਹੈ।ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਇਹ ਖੁਸ਼ਖਬਰੀ ਸਾਂਝੀ ਕੀਤੀ ਹੈ।

ਮੂਸੇਵਾਲਾ ਦੇ ਪਿਤਾ ਨੇ ਆਪਣੇ ਸੋਸ਼ਲ ਮੀਡੀਆ ਪੇਜ 'ਤੇ ਆਪਣੇ ਨਵਜੰਮੇ ਬੇਟੇ ਦੇ ਨਾਲ ਇੱਕ ਪੋਸਟ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਇਹ ਖੁਸ਼ਖਬਰੀ ਦਿੱਤੀ ਹੈ। ਤਸਵੀਰ ਸਾਂਝੀ ਕਰਦੇ ਹੋਏ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਲਿਖਿਆ ਕਿ ਸ਼ੁਭਦੀਪ ਨੂੰ ਪਿਆਰ ਕਰਨ ਵਾਲੀਆਂ ਲੱਖਾਂ ਰੂਹਾਂ ਦੀ ਮੇਹਰ ਨਾਲ ਅਕਾਲ ਪੁਰਖ ਨੇ ਸ਼ੁਭ ਦੇ ਛੋਟੇ ਭਰਾ ਨੂੰ ਸਾਡੀ ਝੋਲੀ ਪਾਇਆ ਹੈ। ਵਾਹਿਗੁਰੂ ਦੀ ਕਿਰਪਾ ਨਾਲ ਪਰਿਵਾਰ ਤੰਦਰੁਸਤ ਹੈ। ਮੈਂ ਸਾਰੇ ਸ਼ੁਭਚਿੰਤਕਾਂ ਦੇ ਅਥਾਹ ਪਿਆਰ ਲਈ ਧੰਨਵਾਦੀ ਹਾਂ।