ਸ਼ੋਪੀਆਂ ’ਚ ਅੱਤਵਾਦੀਆਂ ਨਾਲ ਸੁਰੱਖਿਆਬਲਾਂ ਦੀ ਮੁੱਠਭੇੜ, 2 ਅੱਤਵਾਦੀ ਢੇਰ

by vikramsehajpal

ਸ਼੍ਰੀਨਗਰ (ਦੇਵ ਇੰਦਰਜੀਤ) : ਦੱਖਣ ਕਸ਼ਮੀਰ ਦੇ ਸ਼ੋਪੀਆਂ ਚ ਹੋਈ ਮੁੱਠਭੇੜ ਦੌਰਾਨ ਸੁਰੱਖਿਆਬਲਾਂ ਨੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ ਦੱਸਿਆ ਜਾ ਰਿਹਾ ਹੈ ਕਿ ਸ਼ੋਪੀਆਂ ਦੇ ਮਨੀਹਿਲ ਬਾਤਾਪੁਰਾ ਖੇਤਰ ਚ ਦੇਰ ਰਾਤ ਸ਼ੁਰੂ ਹੋਈ ਇਸ ਮੁਠਭੇੜ ਚ ਸੁਰੱਖਿਆਬਲਾਂ ਨੂੰ ਵੱਡੀ ਸਫਲਤਾ ਹਾਸਿਲ ਹੋਈ ਹੈ। ਇਸ ਤੋਂ ਪਹਿਲਾਂ ਦੱਖਣ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਚ ਅੱਤਵਾਦੀਆਂ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਜ਼ਿਲ੍ਹੇ ਦੇ ਮਨੀਹਿਲ ਬਾਤਾਪੂਰਾ ਖੇਤਰ ਚ ਘੇਰਬਾੰਦੀ ਕਰ ਤਲਾਸ਼ੀ ਸ਼ੁਰੂ ਕੀਤੀ ਸੀ।

ਤਲਾਸ਼ੀ ਦੌਰਾਨ ਅੱਤਵਾਗੀਆਂ ਨੇ ਸੁਰੱਖਿਆਬਲਾਂ ਨੂੰ ਆਪਣੇ ਕੋਲ ਆਉਂਦੇ ਦੇਖਿਆ ਜਿਸ ਤੋਂ ਬਾਅਦ ਅੱਤਵਾਦੀਆਂ ਨੇ ਉਨ੍ਹਾਂ ਤੇ ਗੋਲੀਆਂ ਚਲਾ ਦਿੱਤੀਆਂ। ਇਸ ਮੁਠਭੇੜ ਦੇ ਚੱਲਦੇ ਜਿਲ੍ਹੇ ਚ ਮੋਬਾਇਲ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਸਥਾਨਕ ਲੋਕਾਂ ਮੁਤਾਬਿਕ ਐਤਵਾਰ ਰਾਤ 9:30 ਵਜੇ ਦੇ ਕਰੀਬ ਮਨੀਹਿਲ ਬਾਤਾਪੁਰਾ ਇਮਾਮ ਸਾਹਿਬ ਖੇਤਰ 'ਚ ਅੱਤਵਾਦੀਆਂ ਦੀ ਮੌਜੂਦਗੀ ਦੇ ਬਾਰੇ ਸੂਚਨਾ ਮਿਲਣ ਤੋਂ ਬਾਅਦ ਹੀ ਸੈਨਾ ਦੀ 34 ਰਾਸ਼ਟਰੀ ਰਾਈਫਲਜ਼, ਸੀਆਰਪੀਐੱਫ ਦੀ 178ਵੀਂ ਬਟਾਲਿਅਨ ਅਤੇ ਜੰਮੂ ਕਸ਼ਮੀਰ ਪੁਲਿਸ ਦੀ ਸੰਯੁਕਤ ਟੀਮ ਨੇ ਇਲਾਕੇ ਨੂੰ ਚਾਰੋਂ ਪਾਸੇ ਤੋਂ ਘੇਰ ਲਿਆ।

ਅੱਤਵਾਦੀਆਂ ਨੂੰ ਕਾਬੂ ਚ ਕਰਨ ਲਈ ਤਲਾਸ਼ੀ ਸ਼ੁਰੂ ਕੀਤੀ ਗਈ। ਇਸੇ ਦੌਰਾਨ ਅੱਤਵਾਦੀਆਂ ਅਤੇ ਸੁਰੱਖਿਆਬਲਾਂ ਦੇ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ।ਪੁਲਿਸ ਸੂਤਰਾਂ ਮੁਤਾਬਿਕ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਇਲਾਕੇ 'ਚ ਤਿੰਨ ਤੋਂ ਚਾਰ ਅੱਤਵਾਦੀ ਲੁੱਕੇ ਹੋਏ ਹਨ ਜਿਸ ਤੋਂ ਬਾਅਦ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ ਜਿਸ ਦੌਰਾਨ ਇੱਕ ਘਰ 'ਚ ਲੁੱਕੇ ਅੱਤਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਆਂ ਚਲਾ ਦਿੱਤੀਆਂ।