ਸ੍ਰੀਨਗਰ: ਸ੍ਰੀਨਗਰ 'ਚ ਅਮੀਰਾਕਦਲ ਪੁਲ਼ ਨੇੜੇ ਗਨੀ ਖ਼ਾਨ ਇਲਾਕੇ 'ਚ ਮੌਲਾਨਾ ਆਜ਼ਾਦ ਰੋਡ 'ਤੇ ਸ਼ੱਕੀ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਗ੍ਰਨੇਡ ਹਮਲਾ ਕੀਤਾ ਜਿਸ ਵਿਚ ਸੁਰੱਖਿਆ ਮੁਲਾਜ਼ਮਾਂ ਸਮੇਤ ਆਮ ਨਾਗਰਿਕ ਵੀ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਦੀ ਗਿਣਤੀ 15 ਦੇ ਕਰੀਬ ਦੱਸੀ ਜਾ ਰਹੀ ਹੈ। ਪੁਲਿਸ ਤੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਉੱਥੇ ਹੀ ਸੁਰੱਖਿਆ ਬਲਾਂ ਨੇ ਇਸ ਹਮਲੇ ਦੇ ਤੁਰੰਤ ਬਾਅਦ ਇਲਾਕੇ ਦੀ ਘੇਰਾਬੰਦੀ ਕਰ ਕੇ ਅੱਤਵਾਦੀਆਂ ਦੀ ਤਲਾਸ਼ 'ਚ ਸਰਚ ਮੁਹਿੰਮ ਚਲਾਈ ਹੋਈ ਹੈ।
ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਤਵਾਦੀਆਂ ਨੇ ਜਦੋਂ ਇਸ ਮਾਰਕੀਟ 'ਤੇ ਹਮਲਾ ਕੀਤਾ, ਉਸ ਸਮੇਂ ਲੋਕ ਇੱਥੇ ਖਰੀਦਦਾਰੀ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਇੱਥੇ ਸਬਜ਼ੀਆਂ-ਫਲ਼ ਆਦਿ ਦੀਆਂ ਰੇਹੜੀਆਂ ਲੱਗੀਆਂ ਰਹਿੰਦੀਆਂ ਹਨ ਤੇ ਲੋਕ ਇੱਥੇ ਅਕਸਰ ਖ਼ਰੀਦਦਾਰੀ ਲਈ ਆਉਂਦੇ ਹਨ। ਸ਼ਰਾਰਤੀ ਤੱਤਾਂ 'ਤੇ ਨਜ਼ਰ ਰੱਖਣ ਲਈ ਇੱਥੇ ਸੁਰੱਖਿਆ ਬਲਾਂ ਦੀ ਤਾਇਨਾਤੀ ਵੀ ਕਾਫ਼ੀ ਜ਼ਿਆਦਾ ਰਹਿੰਦੀ ਹੈ।
#UPDATE Jammu and Kashmir: 15 people injured in a grenade attack in a market on Maulana Azad Road in Srinagar. https://t.co/LYAa5UHght pic.twitter.com/ic4LuXq8g4
— ANI (@ANI) November 4, 2019
ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।



