ਸਰਪੰਚ ਦੇ ਕਤਲ ’ਚ ਸ਼ਾਮਲ 3 ਅੱਤਵਾਦੀ ਨੂੰ ਸੁਰੱਖਿਆ ਫੋਰਸ ਨੇ ਕੀਤਾ ਢੇਰ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੀਨਗਰ ਸ਼ਹਿਰ ਦੇ ਬਾਹਰੀ ਇਲਾਕੇ ਵਿਚ ਸੁਰੱਖਿਆ ਫੋਰਸਾਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲੇ ਵਿਚ ਲਸ਼ਕਰ-ਏ-ਤੋਇਬਾ ਦੇ 3 ਅੱਤਵਾਦੀ ਮਾਰੇ ਗਏ। ਪੁਲਿਸ ਨੇ ਦੱਸਿਆ ਕਿ ਅੱਤਵਾਦੀਆਂ ਨੇ ਸੁਰੱਖਿਆ ਫੋਰਸਾਂ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਫੋਰਸਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ। ਕਸ਼ਮੀਰ ਦੇ ਆਈ. ਜੀ. ਪੀ. ਵਿਜੇ ਕੁਮਾਰ ਨੇ ਕਿਹਾ ਕਿ ਅੱਤਵਾਦੀਆਂ ਦੀ ਪਛਾਣ ਸ਼ੋਪੀਆਂ ਦੇ ਆਦਿਲ ਤੇਲੀ ਅਤੇ ਸਾਕਿਬ ਤਾਂਤਰੇ ਵਜੋਂ ਹੋਈ ਹੈ। ਤੀਜਾ ਅੱਤਵਾਦੀ ਸ਼ਾਇਦ ਉਮਰ ਤੇਲੀ ਹੈ।

ਅਸੀਂ ਪਛਾਣ ਲਈ ਉਨ੍ਹਾਂ ਦੇ ਪਰਿਵਾਰ ਨੂੰ ਬੁਲਾਇਆ ਹੈ। ਇਹ ਤਿੰਨੋਂ ਲਸ਼ਕਰ-ਏ-ਤੋਇਬਾ ਦੇ ਸਥਾਨਕ ਅੱਤਵਾਦੀ ਸਨ। ਉਨ੍ਹਾਂ ਦੱਸਿਆ ਕਿ ਮੁਕਾਬਲੇ ਵਾਲੀ ਜਗ੍ਹਾ ਤੋਂ ਬੰਦੂਕਾਂ ਬਰਾਮਦ ਹੋਈਆਂ ਹਨ। ਆਈ. ਜੀ. ਪੀ. ਨੇ ਦੱਸਿਆ ਕਿ ਇਹ ਤਿੰਨੋਂ ਸ਼ਹਿਰ ਦੇ ਖੋਨਮੋਹ ਇਲਾਕੇ ' ਚ ਸਰਪੰਚ ਦੇ ਕਤਲ ਵਿਚ ਸ਼ਾਮਲ ਸਨ। ਕੁਮਾਰ ਨੇ ਕਿਹਾ ਕਿ ਪਾਕਿਸਤਾਨ ਨਹੀਂ ਚਾਹੁੰਦਾ ਕਿ ਲੋਕਤੰਤਰਿਕ ਪ੍ਰਕਿਰਿਆ ਜਾਂ ਵਿਕਾਸ ਜਾਰੀ ਰਹੇ, ਇਸ ਲਈ ਪੰਚਾਂ-ਸਰਪੰਚਾਂ ਨੂੰ ਨਿਸ਼ਾਨਾ ਬਣਾ ਰਹੇ ਹਨ ਪਰ ਅਸੀਂ ਉਨ੍ਹਾਂ ਨੂੰ ਮੂੰਹ-ਤੋੜ ਜਵਾਬ ਦੇ ਰਹੇ ਹਾਂ।