ਫਾਜ਼ਿਲਕਾ ਦੇ EVM ਸਟ੍ਰੌਂਗ ਰੂਮ ਸੈਂਟਰ ‘ਚ ਚੱਲੀ ਗੋਲੀ, ਸੁਰੱਖਿਆ ਇੰਚਾਰਜ ਦੀ ਮੌਤ

by jaskamal

ਨਿਊਜ਼ ਡੈਸਕ : ਈਵੀਐੱਮ ਸਟ੍ਰੌਂਗ ਰੂਮ ਲਈ ਬਣਾਏ ਗਏ ਸੈਂਟਰ ਸਰਕਾਰੀ ਲੜਕੀਆਂ ਦੇ ਸਕੂਲ ਦੇ 'ਚ ਗੋਲੀ ਚੱਲਣ ਦੀ ਆਵਾਜ਼ ਆਈ, ਜਿਸ ਤੋਂ ਬਾਅਦ ਮੌਕੇ 'ਤੇ ਜਾ ਕੇ ਦੇਖਿਆ ਗਿਆ ਤਾਂ ਸਟਰੌਂਗ ਰੂਮ ਦੀ ਸੁਰੱਖਿਆ ਲਈ ਤਾਇਨਾਤ ਸਬ ਇੰਸਪੈਕਟਰ ਨੂੰ ਗੋਲੀ ਲੱਗੀ ਹੋਈ ਸੀ। ਮਿਲੀ ਜਾਣਕਾਰੀ ਮੁਤਾਬਿਕ ਸਟਰੌਂਗ ਰੂਮ ਦੀ ਗਾਰਦ ਦੇ ਇੰਚਾਰਜ ਵਜੋਂ ਤਾਇਨਾਤ ਸਬ ਇੰਸਪੈਕਟਰ ਬਲਦੇਵ ਸਿੰਘ ਨੂੰ ਗੋਲੀ ਲੱਗੀ ਹੈ।

 ਜ਼ਖ਼ਮੀ ਪੁਲਿਸ ਅਧਿਕਾਰੀ ਨੂੰ ਜਦੋਂ ਸਰਕਾਰੀ ਹਸਪਤਾਲ ਐਂਬੂਲੈਂਸ ਦੇ ਜ਼ਰੀਏ ਲਿਜਾਇਆ ਜਾ ਰਿਹਾ ਸੀ ਤਾ ਰਾਸਤੇ 'ਚ ਉਸਦੀ ਮੌਤ ਹੋ ਗਈ। ਫਿਲਹਾਲ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲਾਂ 'ਚ ਜ਼ਿਲ੍ਹੇ ਦੇ ਤਮਾਮ ਪੁਲਿਸ ਅਮਲਾ ਪੁੱਜਿਆ ਹੋਇਆ ਹੈ ਅਤੇ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।

More News

NRI Post
..
NRI Post
..
NRI Post
..